ETV Bharat / state

ਕਿਸਾਨ ਜਥੇਬੰਦੀਆਂ ਦਾ ਐਲਾਨ, 12 ਸਤੰਬਰ ਨੂੰ ਮੰਤਰੀਆਂ ਦੇ ਘਰ ਦਾ ਕਰਨਗੇ ਘਿਰਾਓ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਵਿੱਖੇ ਆਪਣੇ ਮੰਗ ਪੱਤਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

farmers unions protest
ਕਿਸਾਨ ਜਥੇਬੰਦੀਆਂ ਦਾ ਐਲਾਨ
author img

By

Published : Sep 10, 2022, 1:28 PM IST

Updated : Sep 10, 2022, 4:10 PM IST

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫ਼ਤਰ ਵਿੱਖੇ ਆਪਣੇ ਮੰਗ ਪੱਤਰ ਦਿੰਦਿਆ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦੀਆਂ ਪਿਛਲੇ ਸਮੇਂ ਤੋਂ ਕਈ ਮੰਗਾਂ ਚਲਦੀਆਂ ਆ ਰਹੀਆਂ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਸ ਨੂੰ ਲੈ ਕੇ ਹੁਣ ਮੋਰਚਾ ਖੋਲ੍ਹਣ ਦੀ ਤਿਆਰੀ ਕੀਤਾ ਜਾ ਰਹੀ ਹੈ।

farmers unions protest
farmers unions protest

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਉਹ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾਂ ਚੱਲਦੀਆਂ ਆ ਰਹੀਆਂ ਹਨ, ਜੋ ਸਰਕਾਰ ਵੱਲੋਂ ਮੰਨੀਆਂ ਨਹੀਂ ਜਾ ਰਹੀਆਂ ਹਨ। ਸਰਕਾਰ ਵੱਲੋਂ ਵੀ ਸੱਤਾ 'ਚ ਆਉਣ ਤੋਂ ਪਹਿਲਾਂ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਸੀ ਅਤੇ ਸਰਕਾਰ ਉਨ੍ਹਾਂ ਵਾਅਦਿਆਂ ਤੋਂ ਭੱਜਦੀ ਹੋਈ ਦਿਖਾਈ ਦੇ ਰਹੀ ਹੈ।

ਕਿਸਾਨ ਜਥੇਬੰਦੀਆਂ ਦਾ ਐਲਾਨ

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਬਿਜਲੀ ਕਿਸਾਨਾਂ ਨੂੰ ਪੂਰੀ ਮੁਹੱਈਆ ਕਰਵਾਈ ਜਾਵੇਗੀ, ਪਰ ਹੁਣ ਸਿਰਫ ਜਦੋਂ ਪਾਣੀ ਦੀ ਜ਼ਰੂਰਤ ਹੈ ਤਾਂ 2 ਤੋਂ 3 ਘੰਟੇ ਹੀ ਬਿਜਲੀ ਕਿਸਾਨਾਂ ਨੂੰ ਮਿਲ ਰਹੀ ਹੈ। ਇਸਦੇ ਨਾਲ ਪੰਜਾਬ ਵਿੱਚ ਇਸ ਸਮੇਂ ਨਸ਼ਾ ਬਹੁਤ ਵਧਦਾ ਜਾ ਰਿਹਾ ਹੈ। ਸਰਕਾਰ ਨੇ ਵਾਅਦਾ ਕੀਤਾ ਸੀ ਕਿ 4 ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਵਾਇਆ ਜਾਵੇਗਾ, ਪਰ ਸਰਕਾਰ ਉਸ 'ਚ ਵੀ ਨਾਕਾਮ ਨਜ਼ਰ ਆਈ ਹੈ।

ਉਨ੍ਹਾਂ ਕਿਹਾ ਕਿ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਜਿਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਵੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਸਥਾਨਕ ਮੰਤਰੀ ਇੰਦਰਬੀਰ ਸਿੰਘ ਨਿੱਜਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਦਿੱਲੀ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ ਦਾ ਹੋਇਆ ਦੇਹਾਂਤ

Last Updated : Sep 10, 2022, 4:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.