ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਦੇ ਚੱਲਦਿਆਂ ਸਰਕਾਰ ਵਲੋਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਨੂੰ ਬਿਨਾਂ ਕਿਸੇ ਡਰ ਤੋਂ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਹੈ। ਜਿਸ ਨੂੰ ਲੈਕੇ ਕਿਸਾਨ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਨੰਗਲੀ ਤੋਂ ਅਟਾਰੀ ਤੱਕ ਮਾਰਚ ਕੱਢਿਆ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਗਾਂ ਦੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਦਾ ਕਹਿਣਾ ਕਿ ਦੁਕਾਨਦਾਰ ਪਹਿਲਾਂ ਹੀ ਲੌਕ ਡਾਊਨ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ। ਸਰਕਾਰ ਵਲੋਂ ਮੁੜ ਪਾਬੰਦੀਆਂ ਲਗਾ ਕੇ ਦੁਕਾਨਦਾਰਾਂ ਨੂੰ ਹੋਰ ਮੁਸ਼ਕਿਲ 'ਚ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਆਗੂ ਦਾ ਕਹਿਣਾ ਕਿ ਸਰਕਾਰ ਵਲੋਂ ਦਫ਼ਤਰਾਂ 'ਚ ਬੈਠ ਕੇ ਹੁਕਮ ਤਾਂ ਦਿੱਤੇ ਜਾ ਰਹੇ ਪਰ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹਨ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਜਥੇਬੰਦੀਆਂ ਦਾ ਦੁਕਾਨਦਾਰਾਂ ਨੂੰ ਪੂਰੀ ਤਰ੍ਹਾਂ ਸਾਥ ਹੈ।
ਇਹ ਵੀ ਪੜ੍ਹੋ:ਆਕਸੀਜਨ ਆਲਟਮੈਂਟ ਪਾਲਿਸੀ 'ਤੇ ਹਾਈਕਰੋਟ ਨੇ ਕੇਂਦਰ ਸਰਕਾਰ ਨੂੰ ਲਗਾਈ ਫਟਕਾਰ
ਇਸ ਮੌਕੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਪ੍ਰਦਰਸ਼ਨ ਕਰਨ ਦਾ ਹਰ ਇੱਕ ਨੂੰ ਅਧਿਕਾਰ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੀਆਂ ਹਦਾਇਤਾਂ ਨੂੰ ਦੇਖਦਿਆਂ ਬਾਜ਼ਾਰ ਖੋਲ੍ਹਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ, ਜਿਸ ਕਾਰਨ ਉਹ ਵੀ ਦੁਕਾਨਦਾਰਾਂ ਨੂੰ ਅਪੀਲ ਕਰਦੇ ਹਨ ਕਿ ਦੁਕਾਨਾਂ ਨਾ ਖੋਲ੍ਹੀਆਂ ਜਾਣ।
ਇਹ ਵੀ ਪੜ੍ਹੋ:ਮੁਕੰਮਲ ਲੌਕਡਾਊਨ ਲਗਾਉਣ ਲਈ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ