ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਆਮ ਲੋਕ ਪ੍ਰੇਸ਼ਾਨ ਹਨ ਅਤੇ ਇਸ ਮਹਿੰਗਾਈ ਦੇ ਵਿਰੋਧ ਵਿੱਚ ਜਿੱਥੇ ਰਾਜਨੀਤੀਕ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤੇ ਜਾ ਰਹੇ ਹਨ, ਉੱਥੇ ਹੀ ਹੁਣ ਮੋੜ ਤੋਂ ਕਿਸਾਨ ਜਥੇਬੰਦੀਆ ਅਤੇ ਮਜ਼ੂਦਰ ਜਥੇਬੰਦੀਆਂ (Farmers' organizations and labor organizations) ਵੱਲੋਂ ਮੁੜ ਤੋਂ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ (Morcha against the central government) ਖੋਲ੍ਹਣ ਦਾ ਜਲਦ ਹੀ ਐਲਾਨ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਬੀਤੇ ਦਿਨੀਂ ਅੰਮ੍ਰਿਤਸਰ ਪਹੁੰਚੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ (Farmer Leader Ruldu Singh Mansa) ਨੇ ਕਿਹਾ ਕਿ ਇੱਥੇ ਵੱਖ-ਵੱਖ ਕਿਸਾਨ ਜਥੇਬੰਦੀਆ ਅਤੇ ਮਜ਼ੂਦਰ ਜਥੇਬੰਦੀਆ ਵੱਲੋਂ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਕਿਸਾਨੀ ਅੰਦੋਲਨ ਦੇ ਨਾਲ-ਨਾਲ ਹੋਰ ਵੀ ਕਈ ਮੁੱਦਿਆ ‘ਤੇ ਚਰਚਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈਕੇ ਇਸ ਮੀਟਿੰਗ ਵਿੱਚ ਅਹਿਮ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵੱਧਣ ਦੇ ਕਾਰਨ ਆਮ ਲੋਕ ਪ੍ਰੇਸ਼ਾਨ ਹਨ।
ਇਸ ਮੌਕੇ ਕਿਸਾਨ ਆਗੂਆਂ ਵੱਲੋਂ ਇੱਕ ਵਾਰ ਫਿਰ ਤੋਂ ਘੋਸ਼ਣਾ ਕਰ ਦਿੱਤੀ ਗਈ ਹੈ, ਕਿ ਜੇਕਰ ਕੇਂਦਰ ਸਰਕਾਰ (central government) ਵੱਲੋਂ ਮਹਿੰਗਾਈ ‘ਚ ਕਮੀ ਨਾ ਕੀਤੀ ਗਈ, ਤਾਂ ਕਿਸਾਨੀ ਅੰਦੋਲਨ ਵਾਂਗੂ ਇੱਕ ਵਾਰ ਫਿਰ ਤੋਂ ਸਾਰਿਆਂ ਨੂੰ ਮਿਲ ਕੇ ਦਿੱਲੀ ਖ਼ਿਲਾਫ਼ ਅੰਦੋਲਨ ਖੋਲ੍ਹਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਦਿੱਲੀ ਵਾਰਡ ਉੱਤੇ ਬੈਠ ਕੇ ਕਿਸਾਨ ਨੇ ਖੇਤੀ ਕਾਨੂੰਨ ਰੱਦ ਕਰਵਾ ਸਕਦੇ ਹਾਂ ਤਾਂ ਮਹਿੰਗਾਈ ਵੀ ਅਸੀ ਘੱਟ ਕਰਵਾ ਸਕਦੇ ਹਾਂ।
ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ‘ਤੇ ਜਿੱਥੇ ਪਾਰਟੀ ਨੂੰ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਨੇ ਪੰਜਾਬ ਦੀ ਨਵੀਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਲੋਕਾਂ ਦੇ ਪੱਖ ਵਿੱਚ ਕੰਮ ਨਾ ਕੀਤੇ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵੀ ਮੋਰਚਾ ਖੋਲ੍ਹਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਨਸੀਅਤ ਦਿੰਦੇ ਕਿਹਾ ਕਿ ਸਰਕਾਰ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੇਣ ਦੀ ਬਜਾਏ ਬਿਜਲੀ ਦੇ ਰੇਟ ਘਟਾਕੇ ਪੰਜਾਬੀਆਂ ਨੂੰ ਵੱਧ ਰਹੀ ਮਹਿੰਗਾਈ ਤੋਂ ਨਜਾਤ ਦੇਵੇ। ਇਸ ਮੌਕੇ ਰੁਲਦੂ ਸਿੰਘ ਮਾਨਸਾ ਨੇ ਪ੍ਰੀ ਪੇਡ ਮੀਟਰਾਂ ‘ਤੇ ਬੋਲਦੇ ਹੋਏ ਕਿਹਾ ਕਿ ਜੇਕਰ ਸਰਕਾਰਾਂ ਵੱਲੋਂ ਪ੍ਰੀ ਪੇਡ ਮੀਟਰ (Prepaid meter) ਲਗਾਏ ਗਏ ਤਾਂ ਉਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੈਟਰੋਲ-ਡੀਜ਼ਲ ਤੋਂ ਬਾਅਦ ਇੱਕ ਹੋਰ ਮਾਰ, ਭਲਕੇ ਤੋਂ ਟੋਲ ਪਲਾਜ਼ਿਆਂ 'ਤੇ ਦੇਣਾ ਪਵੇਗਾ ਦੋਗੁਣਾ ਟੈਕਸ !