ਅੰਮ੍ਰਿਤਸਰ: ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਮੇਂ-ਸਮੇਂ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਇਸੇ ਮੰਗਾਂ ਤਹਿਤ ਹੀ ਅੱਜ ਕਿਸਾਨ ਜਥੇਬੰਦੀਆਂ ਮੋਹਾਲੀ ਵਿੱਚ ਇਕੱਤਰ ਹੋਣ ਜਾ ਰਹੀਆਂ ਹਨ। ਇਸ ਤਹਿਤ ਹੀ ਵੀਰਵਾਰ ਨੂੰ 18 ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਦੇਵ ਸਿੰਘ ਜ਼ੀਰਾ, ਜਸਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਮੋਹਰੀ ਵੱਲੋਂ ਸਾਂਝਾ ਬਿਆਨ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਅਤੇ 18 ਕਿਸਾਨ ਜਥੇਬੰਦੀ ਦੇ ਮੈਂਬਰ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਕਿਸਾਨਾਂ ਦੀਆਂ ਮੰਗਾਂ ਜਿਵੇਂ ਹੜ੍ਹਾਂ, ਗੜ੍ਹੇ ਮਾਰੀ ਤੇ ਗੁਲਾਬੀ ਸੁੰਡੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣਾ, ਐੱਮ ਐੱਸ ਪੀ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ ਤੇ ਮਜ਼ਦੂਰਾਂ ਦਾ ਕੁੱਲ ਕਰਜ਼ਾ ਮੁਆਫ਼ ਕਰਨਾ ਆਦਿ।
ਕਿਸਾਨਾਂ ਦੀਆਂ ਮੰਗਾਂ: ਇਸ ਤੋਂ ਇਲਾਵਾ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ ਰਹਿੰਦਾ ਮੁਆਵਜ਼ਾ ਦੇਣਾ, ਜੁਮਲਾ ਮੁਸ਼ਤਰਕਾ ਮਾਲਕਾਨ ਤੇ ਅਬਾਦਕਾਰ ਵਾਲੀ ਜ਼ਮੀਨ ਕਿਸਾਨਾਂ ਦੇ ਨਾਮ ਕਰਨ, ਘਰਾਂ ਵਿੱਚ ਬਿਜਲੀ ਦੇ ਸਮਾਰਟ ਮੀਟਰ ਲਗਾਉਣੇ ਤੁਰੰਤ ਬੰਦ ਕਰਨ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਤੇ ਮੜੇ ਕੇਸ ਰੱਦ ਕਰਨ, ਬਣਾਏ ਜਾ ਰਹੇ ਹਾਈਵੇਆਂ ਦੇ ਨੀਚੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ, ਨਸ਼ਿਆ ਦੇ ਰੋਕ ਥਾਮ ਕਰਨ, ਫਗਵਾੜਾ ਖੰਡ ਮਿੱਲ ਨੂੰ ਸਰਕਾਰੀ ਹੱਥਾਂ ਵਿੱਚ ਲੈ ਕੇ ਕਿਸਾਨਾਂ ਦੀ ਪੈਮੇਂਟ ਸਰਕਾਰ ਦੀ ਜ਼ਿੰਮੇਵਾਰੀ ਕਰਨ ਅਤੇ ਮੀਟਿੰਗਾਂ ਵਿੱਚ ਹੋਰ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੈ 18 ਜਥੇਬੰਦੀਆ ਪਹਿਲਾਂ ਹੀ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋ 20 ਅਕਤੂਬਰ ਨੂੰ ਮੋਹਾਲੀ ਚੱਲੋ ਸੱਦੇ ਨੂੰ ਕਾਮਯਾਬ ਬਣਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਕਿਸਾਨ ਵੱਧ ਚੜ੍ਹ ਕੇ ਮੋਹਾਲੀ ਪ੍ਰੋਗਰਾਮ ਵਿੱਚ ਪਹੁੰਚਣ।
ਸਰਕਾਰ ਨੇ ਕੀਤਾ ਕੋਝਾ ਮਜ਼ਾਕ: ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਸਰਕਾਰ ਨੇ ਐੱਮ.ਐੱਸ.ਪੀ ਉੱਤੇ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ, ਉਸ ਉੱਤੇ ਅਮਲ ਕਰਨ ਦੀ ਬਜਾਏ ਹਾੜ੍ਹੀ ਦੀਆਂ ਫ਼ਸਲਾਂ ਦੇ ਮੁੱਲ, ਜਿਸ ਵਿੱਚ ਕਣਕ ਦੇ ਮੁੱਲ ਵਿੱਚ 150 ਰੁਪਏ, ਜੌ ਵਿੱਚ 115 ਰੁਪਏ, ਛੋਲਿਆਂ ਵਿੱਚ 105 ਰੁਪਏ, ਮਸਰ ਵਿੱਚ 425 ਰੁਪਏ, ਸਰੋਂ ਵਿੱਚ 200 ਰੁਪਏ ਅਤੇ ਸੂਰਜਮੁਖੀ ਵਿੱਚ 150 ਰੁਪਏ ਦਾ ਨਿਗੂਣਾ ਵਾਧਾ ਕਰਕੇ ਕੋਝਾ ਮਜ਼ਾਕ ਕੀਤਾ ਹੈ। ਜਦੋਂ ਕਿ ਲਾਗਤ ਮੁੱਲ ਵਿੱਚ ਪਿਛਲੇ ਸਮੇਂ ਦੌਰਾਨ ਅਥਾਹ ਵਾਧਾ ਹੋਇਆ ਹੈ ਅਤੇ ਜਿਸ ਵਿੱਚ ਖਾਦ, ਡੀਜ਼ਲ ਬੀਜ ਦੇ ਭਾਅ ਲਗਾਤਾਰ ਵਧ ਰਹੇ ਹਨ।
- Governor's Letter To State Government : ਸੂਬੇ ਦੇ ਰਾਜਪਾਲ ਬਨਵਾਰੀ ਲਾਲ ਨੇ ਫਿਰ ਮੰਗੀ ਮਾਨ ਸਰਕਾਰ ਤੋਂ ਜਾਣਕਾਰੀ, ਪੜ੍ਹੋ ਹੁਣ ਕੀ ਕਿਹਾ...
- Penalty to Ladoval Toll Plaza : ਲਾਡੋਵਾਲ ਟੋਲ ਪਲਾਜ਼ਾ ਸੋਮਾ ਕੰਪਨੀ ਨੂੰ ਜ਼ਿਲ੍ਹਾ ਖਪਤਕਾਰ ਫੋਰਮ ਨੇ ਕੀਤਾ 50 ਹਜ਼ਾਰ ਰੁਪਏ ਜੁਰਮਾਨਾ
- Attack with swords in Ludhiana : ਲੁਧਿਆਣਾ ਦੇ ਪ੍ਰੀਤ ਨਗਰ 'ਚ ਦੋ ਭਰਾਵਾਂ 'ਤੇ ਹੋਇਆ ਤਲਵਾਰਾਂ ਨਾਲ ਹਮਲਾ, ਘਟਨਾ ਸੀਸੀਟੀਵੀ ਕੈਮਰੇ 'ਚ ਕੈਦ
ਫਸਲਾਂ ਦੀ ਖਰੀਦ ਤੇ ਐਮ.ਐਸ.ਪੀ ਗਰੰਟੀ ਕਾਨੂੰਨ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 18 ਜਥੇਬੰਦੀਆਂ ਇਸ ਫ਼ਸਲਾਂ ਦੇ ਮੁੱਲ ਵਿੱਚ ਕੀਤੇ ਵਾਧੇ ਨੂੰ ਮੂਲੋਂ ਰੱਦ ਕਰਦਿਆਂ ਮੰਗ ਕਰਦੀਆਂ ਹਨ ਕਿ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ.ਐਸ.ਪੀ ਗਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਸਾਰੀਆਂ ਫਸਲਾਂ ਦਾ ਰੇਟ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਸੀ 2+50% ਦੇ ਫਾਰਮੂਲੇ ਨਾਲ ਦਿੱਤਾ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੇ ਐਲਾਨ ਅਨੁਸਾਰ ਉਕਤ ਮੰਗਾਂ ਨੂੰ ਮੰਨਵਾਉਣ ਲਈ ਆਉਂਦੇ ਸਮੇਂ ਵਿੱਚ ਤਿੱਖਾ ਸੰਘਰਸ਼ ਕਰਨਗੀਆਂ।