ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਜਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ (Jallianwala Bagh Renovation) ਨੂੰ ਲੈ ਕੇ ਵਿਵਾਦ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਜੇਕਰ ਗੱਲ ਕੀਤੀ ਜਾਵੇ ਸਿਆਸਤਦਾਨਾਂ ਦੀ ਤਾਂ ਸਿਆਸਤਦਾਨਾਂ ਵੱਲੋਂ ਵੀ ਇਸ 'ਤੇ ਲਗਾਤਾਰ ਸਿਆਸਤ ਖੇਡੀ ਜਾ ਰਹੀ ਹੈ ਅਤੇ ਗੱਲ ਕੀਤੀ ਜਾਵੇ ਤਾਂ ਆਮ ਵਰਗ ਦੀ ਤਾਂ ਉਹ ਵੀ ਜਲ੍ਹਿਆਂਵਾਲੇ ਬਾਗ ਦੇ ਨਵੀਨੀਕਰਨ ਨੂੰ ਲੈ ਕੇ ਹੁਣ ਪ੍ਰਦਰਸ਼ਨ ਕਰਦਾ ਨਜ਼ਰ ਆ ਰਿਹਾ ਹੈ।
ਉਥੇ ਹੀ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਨੌਜਵਾਨ ਵਿੰਗ (Farmers Youth Wing ) ਵੀ ਹੁਣ 28 ਸਤੰਬਰ ਤੋਂ ਜਲ੍ਹਿਆਂਵਾਲੇ ਬਾਗ (Jallianwala Bagh ) ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕਰੇਗਾ। ਉਥੇ ਹੀ ਗੱਲਬਾਤ ਕਰਦੇ ਹੋਏ ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਜਲ੍ਹਿਆਂਵਾਲੇ ਬਾਗ਼ ਨਵੀਨੀਕਰਨ (Jallianwala Bagh Renovation) ਨੂੰ ਲੈ ਕੇ ਜੋ ਛੇੜਛਾੜ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ(Government of Punjab) ਵੱਲੋਂ ਕੀਤੀ ਗਈ ਹੈ। ਉਸ ਨੂੰ ਦੁਬਾਰਾ ਸੁਰਜੀਤ ਕਰਨ ਲਈ ਹੁਣ ਇਹ ਮੁਹਿੰਮ ਛੇੜੀ ਜਾਵੇਗੀ।
ਉੱਥੇ ਨੇ ਦੱਸਿਆ ਕਿ 28 ਸਤੰਬਰ ਤੋਂ ਲੰਮੇ ਸਮੇਂ ਲਈ ਇਹ ਮੁਹਿੰਮ ਛੇੜੀ ਜਾਵੇਗੀ ਉਥੇ ਨਾ ਦੱਸਿਆ ਕਿ ਕਈ ਕਿਸਾਨ ਆਗੂ ਅਤੇ ਨੌਜਵਾਨ ਕਿਸਾਨ ਆਗੂ ਸਾਨੂੰ ਸਮੱਰਥਨ ਦੇਣ ਲਈ ਪਹੁੰਚ ਰਹੇ ਹਨ ਅਤੇ ਉਹਨਾਂ ਦਾ ਵੀ ਕਹਿਣਾ ਹੈ ਕਿ ਜੋ ਛੇੜਛਾੜ ਜਲ੍ਹਿਆਂਵਾਲੇ ਬਾਗ ਦੇ ਨਾਲ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਹ ਸਾਰਾ ਨਵੀਨੀਕਰਨ ਦੁਬਾਰਾ ਨਹੀਂ ਕੀਤਾ ਜਾਂਦਾ ਉਨੀ ਦੇਰ ਤੱਕ ਇਹ ਸੰਘਰਸ਼ ਜਲ੍ਹਿਆਂਵਾਲੇ ਬਾਗ (Jallianwala Bagh ) ਦੇ ਬਾਹਰ ਕੀਤਾ ਜਾਵੇਗਾ।
ਉੱਥੇ ਹੀ ਜ਼ਿਕਰਯੋਗ ਹੈ ਕਿ ਹੁਣ ਜਲ੍ਹਿਆਂਵਾਲੇ ਬਾਗ (Jallianwala Bagh ) ਦੇ ਸ਼ਹੀਦ ਪਰਿਵਾਰਾਂ ਵੱਲੋਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਹੀ ਇਸ ਉਸਾਰੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਜਦੋਂ ਇਸਦੀ ਵਰਚੂਅਲ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣੀ ਸੀ। ਉਦੋਂ ਵੀ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਕਾਰ ਝੜਪ ਵੇਖਣ ਨੂੰ ਮਿਲੀ ਸੀ। ਇਸ ਤੋਂ ਇਲਾਵਾ ਨਵੀਨੀਕਰਨ ਤੋਂ ਬਾਅਦ ਜੋ ਵੀ ਸੈਲਾਨੀ ਜਲ੍ਹਿਆਂਵਾਲੇ ਬਾਗ ਨੂੰ ਦੇਖਣ ਆਏ ਸੀ, ਉਨ੍ਹਾਂ ਵੱਲੋਂ ਵੀ ਇਤਰਾਜ਼ ਜਤਾਇਆ ਜਾ ਰਿਹਾ ਸੀ। ਹੁਣ ਵੇਖਣਾ ਇਹ ਹੋਵੇਗਾ ਕਿ 28 ਸਤੰਬਰ ਨੂੰ ਜੋ ਇਹ ਮੋਰਚਾ ਸ਼ੁਰੂ ਕੀਤਾ ਜਾਣਾ ਹੈ, ਇਹ ਕਿੱਥੋਂ ਤੱਕ ਚੱਲ ਸਕਦਾ ਹੈ।
ਇਹ ਵੀ ਪੜ੍ਹੋ:- ਤਿੰਨ ਖੇਤੀਬਾੜੀ ਕਾਨੂੰਨਾਂ ਦੀ ਨੀਂਹ ਬਾਦਲ ਪਰਿਵਾਰ ਨੇ ਰੱਖੀ- ਸਿੱਧੂ