ਅੰਮ੍ਰਿਤਸਰ ਸ਼ਹਿਰ ਦੇ ਰਾਣੀ ਕਾ ਬਾਗ਼ ਵਿੱਚ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਮਹੀਨੇ ਘਰ ਇੱਕ ਪੁੱਤ ਨੇ ਜਨਮ ਲਿਆ ਪਰ ਪੁੱਤ ਦਾ ਚਿਹਰਾ ਦੇਖਿਓ ਬਿਨਾਂ ਜਸਵਿੰਦਰ ਸਿੰਘ ਨੇ ਮੌਤ ਨੂੰ ਗਲੇ ਲਾ ਲਿਆ।
ਜਸਵਿੰਦਰ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਕਿਹਾ ਕਿ ਉਸ ਦੇ ਪ੍ਰੈਗਨੈਂਟ ਹੋਣ ਤੋਂ ਬਾਅਦ ਉਸ ਨੂੰ ਪਤੀ ਨੇ ਪੇਕੇ(ਜੰਮੂ) ਭੇਜ ਦਿੱਤਾ ਸੀ ਕਿਉਂਕਿ ਇਥੇ ਦੇਖ ਰੇਖ ਕਰਨ ਲਈ ਕੋਈ ਨਹੀਂ ਸੀ ਪਰ ਉਸ ਤੋਂ ਬਾਅਦ ਦੇਸ਼ ਵਿੱਚ ਲੌਕਡਾਊਨ ਲੱਗ ਗਿਆ ਪਰ ਇੱਕ ਮਹੀਨਾ ਪਹਿਲਾਂ ਉਸ ਨੇ ਇੱਕ ਪੁੱਤ ਨੂੰ ਜਨਮ ਦਿੱਤਾ ਜਿੱਦਾਂ ਹੀ ਜਸਵਿੰਦਰ ਸਿੰਘ ਨੂੰ ਪਤਾ ਲੱਗਾ ਤੇ ਜਸਵਿੰਦਰ ਸਿੰਘ ਜੰਮੂ ਜਾਣ ਲਈ ਨਿਕਲ ਪਿਆ ਪਰ ਉਥੋਂ ਦੀ ਸਰਕਾਰ ਨੇ ਉਸ ਨੂੰ ਸੂਬੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ।
ਜਸਵਿੰਦਰ ਨੇ ਕਈ ਵਾਰ ਕੋਸ਼ਿਸ਼ ਕੀਤੀ ਪਰ ਪ੍ਰਸ਼ਾਸ਼ਨ ਨੇ ਉਸ ਨੂੰ ਆਉਣ ਨਹੀਂ ਦਿੱਤਾ ਜਿਸ ਕਾਰਨ ਉਹ ਇੰਨਾ ਪ੍ਰੇਸ਼ਾਨ ਹੋ ਗਿਆ ਕਿ ਉਸ ਨੇ ਆਤਮ ਹੱਤਿਆ ਕਰ ਲਈ।
ਪੁਲਿਸ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਸਵਿੰਦਰ ਸਿੰਘ ਨਾਮ ਦਾ ਵਿਅਕਤੀ ਰਾਣੀ ਕਾ ਬਾਗ਼ ਵਿਚ ਆਪਣੀ ਪਤਨੀ ਨਾਲ ਰਹਿੰਦਾ ਸੀ ਤੇ ਬੱਚਿਆਂ ਨੂੰ ਟਿਊਸ਼ਨ ਪੜਾਉਂਦਾ ਸੀ ਉਸ ਨੇ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ।