ਅੰਮ੍ਰਿਤਸਰ: ਸੂਬੇ ’ਚ ਬੇਖੌਫ ਲੁਟੇਰਿਆਂ ਦੀ ਦਹਿਸ਼ਤ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਨੇ ਪੁਲਿਸ ਪ੍ਰਸ਼ਾਸਨ ਦੀ ਚਿੰਤਾ ਵਧਾਈ ਹੋਈ ਹੈ। ਮਾਮਲਾ ਅੰਮ੍ਰਿਤਸਰ ਦੇ ਸੰਧੂ ਪੈਟਰੋਲ ਪੰਪ ਚੋਗਾਵਾ ਤੋਂ ਸਾਹਮਣੇ ਆਇਆ ਹੈ ਜਿੱਥੇ ਬੇਖੌਫ ਲੁਟੇਰੇ ਹਥਿਆਰ ਦੀ ਨੋਕ ’ਤੇ ਨਕਦੀ ਲੁੱਟ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਸੰਧੂ ਪੈਟਰੋਲ ਪੰਪ ਚੋਗਾਵਾ ਤੇ 5 ਨਕਾਬਪੋਸ਼ ਲੁਟੇਰੇ ਆਏ ਜਿਨ੍ਹਾਂ ਨੇ ਪਿਸਤੌਲ ਦੀ ਨੋਕ ’ਤੇ 20000 ਰੁਪਏ ਦੇ ਕਰੀਬ ਦੀ ਨਕਦੀ ਨੂੰ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜੋ:ਦੀਪ ਸਿੱਧੂ ਦੇ ਜਨਮਦਿਨ ਮੌਕੇ ਪਿੰਡ ਉਦੇਕਰਨ 'ਚ ਲਗਾਇਆ ਖੂਨਦਾਨ ਕੈਂਪ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਸਤਪਾਲ ਸਿੰਘ ਨੇ ਦੱਸਿਆ ਕਿ ਪੈਟਰੋਲ ਪੰਪ ’ਤੇ ਉਨ੍ਹਾ ਦੇ ਕਰਿੰਦੇ ਤੇਲ ਪਾ ਰਹੇ ਸਨ ਕਿ ਸੜਕ ’ਤੇ ਖੜੀ ਗੱਡੀ ਵਿੱਚੋ 4 ਲੁਟੇਰੇ ਹਥਿਆਰ ਲੈਸ ਹੋ ਕੇ ਆਏ ਫਿਰ ਕੰਮ ਕਰਦੇ ਗੁਰਪ੍ਰੀਤ ਸਿੰਘ ਅਤੇ ਦਿਲਬਾਗ ਸਿੰਘ ਨੂੰ ਜ਼ਖਮੀ ਕਰਕੇ ਨਕਦੀ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਹੈ।
ਦੂਜੇ ਪਾਸੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਨਾਲ ਹੀ ਸੀਸੀਟੀਵੀ ਫੁਟੇਜ ਚੋਂ ਲੁਟੇਰਿਆਂ ਦੀ ਫੋਟੋਆਂ ਪ੍ਰਾਪਤ ਕਰ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਲੋਕਾਂ ਚ ਸਹਿਮ ਦਾ ਮਾਹੌਲ ਬਣਿਆ ਹੈ ਕਿਉਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੁਟੇਰਿਆਂ ’ਤੇ ਨੱਥ ਨਹੀਂ ਪਾਈ ਗਈ ਹੈ।