ਅੰਮ੍ਰਿਤਸਰ: ਜ਼ਿਲ੍ਹੇ ਦੇ ਮਸ਼ਹੂਰ ਗੁਰੂ ਨਾਨਕ ਦੇਵ ਹਸਪਤਾਲ ਦੀ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਬਿਲਡਿੰਗ ਦੇ ਥੱਲੇ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ ਵਿੱਚੋਂ ਸ਼ਾਰਟ ਸਰਕਟ ਨਾਲ ਹੋਣ ਦੇ ਚੱਲਦਿਆਂ ਲੱਗੀ ਹੈ।
ਅੱਗ ਲੱਗਣ ਕਾਰਨ ਟਰਾਂਸਫਾਰਮਰ ਵਿੱਚ ਬਲਾਸਟ ਹੋਣ ਕਾਰਨ ਇੱਕ ਤੋਂ ਬਾਅਦ ਇੱਕ ਟਰਾਂਸਫਾਰਮਰ ਵਿੱਚ ਅਗ ਲਗਣ ਕਾਰਨ ਕਈ ਧਮਾਕੇ ਹੋਏ। ਫਿਲਹਾਲ ਡਾਇਰੈਕਟਰ ਪ੍ਰਿੰਸੀਪਲ ਰਾਜੀਵ ਦੇਵਗਨ ਮੌਕੇ ’ਤੇ ਪਹੁੰਚ ਚੁੱਕੇ ਹਨ। ਬਿਲਡਿੰਗ ਦੇ ਵਿੱਚ ਮੌਜੂਦ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਫਿਲਹਾਲ ਇਸ ਅੱਗ ਦੀ ਘਟਨਾ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕਿਸੇ ਅਣਸੁਖਾਵੀਂ ਘਟਨਾ ਦਾ ਸਮਾਚਾਰ ਨਹੀਂ ਮਿਲਿਆ ਹੈ।
ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਵੱਲੋਂ ਅੱਗ ਬੁਝਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਲਾਜ ਦੇ ਲਈ ਉੱਥੇ ਮਰੀਜ਼ ਭਰਤੀ ਸਨ ਪਰ ਬੜੀ ਹੀ ਮੁਸਤੈਦੀ ਦੇ ਨਾਲ ਹਸਪਤਾਲ ਪ੍ਰਸ਼ਾਸਨ ਵੱਲੋਂ ਸਾਰੇ ਮਰੀਜ਼ਾਂ ਨੂੰ ਸਮਾਂ ਰਹਿੰਦੇ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ ਹੈ। ਪੁਲਿਸ ਪ੍ਰਸ਼ਾਸ਼ਨ ਵੱਲੋਂ ਮੌਕੇ ’ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਥਿਤੀ ਫਿਲਹਾਲ ਕਾਬੂ ਵਿਚ ਨਜ਼ਰ ਆ ਰਹੀ ਹੈ।
ਸੀਐਮ ਮਾਨ ਨੇ ਘਟਨਾ ’ਤੇ ਜਤਾਇਆ ਦੁੱਖ: ਇਸ ਘਟਨਾ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਜਿੱਥੇ ਇਸ ਵਾਪਰੀ ਘਟਨਾ ਉੱਪਰ ਦੁੱਖ ਜ਼ਾਹਿਰ ਕੀਤਾ ਹੈ ਉੱਥੇ ਹੀ ਦੱਸਿਆ ਹੈ ਕਿ ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ 'ਤੇ ਕਾਬੂ ਪਾ ਰਹੇ ਹਨ। ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ 'ਤੇ ਪਹੁੰਚ ਚੁੱਕੇ ਹਨ। ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਉਹ ਖੁਦ ਲਗਾਤਾਰ ਰਾਹਤ ਕੰਮਾਂ 'ਤੇ ਨਜ਼ਰ ਰੱਖ ਰਹੇ ਹਨ।
-
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ। ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ 'ਤੇ ਕਾਬੂ ਪਾ ਰਹੇ ਨੇ। ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ
— Bhagwant Mann (@BhagwantMann) May 14, 2022 " class="align-text-top noRightClick twitterSection" data="
ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ 'ਤੇ ਪਹੁੰਚ ਚੁੱਕੇ ਨੇ..ਮੈਂ ਲਗਾਤਾਰ ਰਾਹਤ ਕੰਮਾਂ 'ਤੇ ਨਜ਼ਰ ਰੱਖ ਰਿਹਾ ਹਾਂ
">ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ। ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ 'ਤੇ ਕਾਬੂ ਪਾ ਰਹੇ ਨੇ। ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ
— Bhagwant Mann (@BhagwantMann) May 14, 2022
ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ 'ਤੇ ਪਹੁੰਚ ਚੁੱਕੇ ਨੇ..ਮੈਂ ਲਗਾਤਾਰ ਰਾਹਤ ਕੰਮਾਂ 'ਤੇ ਨਜ਼ਰ ਰੱਖ ਰਿਹਾ ਹਾਂਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ। ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ 'ਤੇ ਕਾਬੂ ਪਾ ਰਹੇ ਨੇ। ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ
— Bhagwant Mann (@BhagwantMann) May 14, 2022
ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ 'ਤੇ ਪਹੁੰਚ ਚੁੱਕੇ ਨੇ..ਮੈਂ ਲਗਾਤਾਰ ਰਾਹਤ ਕੰਮਾਂ 'ਤੇ ਨਜ਼ਰ ਰੱਖ ਰਿਹਾ ਹਾਂ
ਘਟਨਾ ਸਥਾਨ ’ਤੇ ਪਹੁੰਚੇ ਬਿਜਲੀ ਮੰਤਰੀ ਦਾ ਬਿਆਨ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਘਟਨਾ ਸਥਾਨ ਉੱਪਰ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਸਥਿਤੀ ਕੰਟਰੋਲ ਵਿੱਚ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਹੜੇ ਕਾਰਨ ਕਰਕੇ ਅੱਗ ਲੱਗੀ ਹੈ।
ਹਸਪਤਾਲ ਦੀ ਬਿਲਡਿੰਗ ਤੇ ਰਿਕਾਰਡ ਦਾ ਨੁਕਸਾਨਿਆ: ਓਧਰ ਇਸ ਘਟਨਾ ਨੂੰ ਲੈਕੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੀ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਬਿਲਡਿੰਗ ਦਾ ਕਾਫੀ ਨੁਕਸਾਨ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਰਿਕਾਰਡ ਰੂਮ ਵਿੱਚ ਅੱਗ ਲੱਗੀ ਹੈ। ਵਿਧਾਇਕ ਨੇ ਕਿਹਾ ਕਿ ਜਾਂਚ ਤੋਂ ਬਾਅਦ ਪਤਾ ਚੱਲੇਗਾ ਕਿ ਕਿੰਨ੍ਹਾਂ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਨਸ਼ੇ ਦੀ ਸਪਲਾਈ ਕਰਨ ਆਏ ਨੌਜਵਾਨ ਨੂੰ ਪਰਿਵਾਰਕ ਮੈਂਬਰਾਂ ਨੇ ਕੀਤਾ ਕਾਬੂ