ਅੰਮ੍ਰਿਤਸਰ: ਹਾਲ ਗੇਟ ਸਥਿਤ ਪੁਰਾਣੀ ਸਬਜ਼ੀ ਮੰਡੀ ਵਿੱਚ ਸ਼ੁੱਕਰਵਾਰ ਤੜਕਸਾਰ ਫਰੂਟ ਦੀਆਂ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਫਰੂਟ ਦੀਆ ਦੁਕਾਨਾਂ ਸੜ ਕੇ ਸਵਾਹ ਹੋ ਗਈਆਂ ਹਨ। ਇਨ੍ਹਾਂ ਦੁਕਾਨਾਂ ਦੇ ਵਿੱਚ ਦੁਕਾਨਦਾਰਾਂ ਵਲੋਂ ਖੋਖੇ ਵੀ ਬਣਾਏ ਗਏ ਸੀ ਉਹ ਵੀ ਸਾਰੇ ਅੱਗ ਦੀ ਚਪੇਟ ਵਿਚ ਆ ਗਏ ਹਨ।
ਮੌਕੇ ਉੱਤੇ ਪਹੁੰਚੇ ਅੱਗ ਬਝਾਊ ਦਸਤੇ ਦੇ ਅਧਿਕਾਰੀਆਂ ਨੇ ਬੜੀ ਮੁਸ਼ਕਿਲ ਨਾਲ ਅੱਗ ਉੱਤੇ ਕਾਬੂ ਪਾਇਆ। ਅੱਗ ਬਝਾਊ ਦਸਤੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ ਪਰ ਨੁਕਸਾਨ ਦੇ ਬਾਰੇ ਫਿਲਹਾਲ ਕੁੱਝ ਪਤਾ ਨਹੀਂ ਲੱਗ ਸਕਿਆ ਹੈ।