ETV Bharat / state

ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ

author img

By

Published : Jan 17, 2023, 6:35 PM IST

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਕੱਪੜੇ ਦੇ ਸ਼ੋਅਰੂਮ ਨੂੰ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ ਹੈ। ਦੂਜੇ ਪਾਸੇ ਦੁਕਾਨ ਮਾਲਿਕ ਦਾ ਕਹਿਣਾ ਹੈ ਕਿ ਉਸਦੀ ਦੁਕਾਨ ਦਾ ਕੋਈ ਢਾਈ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਅੱਗ ਲੱਗਣ ਨਾਲ ਬਾਕੀ ਦੁਕਾਨਦਾਰਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ।

fire broke out at clothing shop in Jandiala Guru
ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ
ਕੱਪੜੇ ਦੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ

ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਭੀੜ ਵਾਲੇ ਬਾਜ਼ਾਰ ਵਿੱਚ ਇੱਕ ਕੱਪੜੇ ਦੀ ਦੁਕਾਨ ਦੀ ਦੂਸਰੀ ਮੰਜ਼ਿਲ ’ਤੇ ਅੱਗ ਲੱਗਣ ਕਾਰਨ ਪੂਰੇ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੁਕਾਨ ਦਾ ਕਿਰਾਏਦਾਰ ਸ਼ਹਿਜ਼ਾਦ ਖਾਨ ਹੈ ਅਤੇ ਉਹ ਕੱਪੜਿਆਂ ਦਾ ਕੱਮ ਕਰਦਾ ਹੈ। ਸਵੇਰੇ 10 ਵਜੇ ਜਦੋਂ ਛੋਟੇ ਲੜਕੇ ਨੇ ਆ ਕੇ ਦੁਕਾਨ ਖੋਲ੍ਹੀ ਤਾਂ ਕੁਝ ਦੇਰ ਬਾਅਦ ਉਸ ਨੇ ਦੱਸਿਆ ਕਿ ਉੱਪਰ ਕਿਸੇ ਕਾਰਨ ਅੱਗ ਲੱਗੀ ਹੈ। ਜਿਸ ਕਾਰਨ ਪੂਰੇ ਬਾਜ਼ਾਰ 'ਚ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ।

ਸੜਕ ਉੱਤੇ ਨਾਜਾਇਜ਼ ਕਬਜ਼ੇ: ਜਾਣਕਾਰੀ ਮੁਤਾਬਿਕ ਫਾਇਰ ਬ੍ਰਿਗੇਡ ਦੀ ਗੱਡੀ ਦਰਸ਼ਨੀ ਦਰਵਾਜ਼ੇ ਰਾਹੀਂ ਅੰਦਰ ਦਾਖ਼ਲ ਹੋਈ ਪਰ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦਾ ਘੇਰਾ ਅੱਗੇ ਵਧਾਇਆ ਗਿਆ ਹੋਣ ਕਾਰਨ ਅਤੇ ਫਾਇਰ ਬ੍ਰਿਗੇਡ ਵੱਲੋਂ ਸਕੂਟਰਾਂ ਅਤੇ ਮੋਟਰਸਾਈਕਲਾਂ ਦੀ ਸੜਕ ਵਿੱਚ ਹੀ ਪਾਰਕਿੰਗ ਹੋਣ ਕਾਰਨ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਨਾਲ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਪਹੁੰਚਣ 'ਚ ਕਾਫੀ ਸਮਾਂ ਲੱਗ ਗਿਆ ਪਰ ਫਿਰ ਵੀ ਉਨ੍ਹਾਂ ਨੇ ਆ ਕੇ ਅੱਗ 'ਤੇ ਕਾਬੂ ਪਾਇਆ। ਕੁਝ ਦੇਰ ਬਾਅਦ ਫਾਇਰ ਬ੍ਰਿਗੇਡ ਦੀ ਇਕ ਹੋਰ ਵੱਡੀ ਗੱਡੀ ਬੁਲਾਈ ਗਈ ਅਤੇ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਏ ਅਰਸ਼ਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ 'ਚ ਛਾਇਆ ਮਾਤਮ

ਇਸ ਹਾਦਸੇ ਦੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਉਸ ਦਾ ਕਰੀਬ 2 ਤੋਂ 2.5 ਲੱਖ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਗਗਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਜਲਦੀ ਆ ਗਈ ਸੀ ਪਰ ਤੰਗ ਬਾਜ਼ਾਰ ਅਤੇ ਲੋਕਾਂ ਵੱਲੋ ਨਾਜਾਇਜ਼ ਕਬਜੇ ਕਾਰਨ ਗੱਡੀ ਨੂੰ ਪੁੱਜਣ ਵਿੱਚ ਸਮਾਂ ਲੱਗ ਗਿਆ ਹੈ। ਪਰ ਫਿਰ ਵੀ ਅੱਗ ਤੇ ਕਾਬੂ ਪਾ ਲਿਆ ਗਿਆ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਡਿੰਪੀ ਅਤੇ ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਦੇ ਭਰਾ ਸਤਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ ਸਨ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਲਗਾਤਾਰ ਫੋਨ 'ਤੇ ਗੱਲ ਕਰਕੇ ਨੁਕਸਾਨ ਬਾਰੇ ਪੁੱਛ ਰਹੇ ਸਨ। ਅੱਗ ਬੁਝਾਉਣ ਦੇ ਕਰੀਬ ਦੋ ਘੰਟੇ ਬਾਅਦ ਪੁਲਿਸ ਮੁਲਾਜ਼ਮ ਪਹੁੰਚੇ। ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਅੱਜ ਰਾਜਪਾਲ ਆ ਰਹੇ ਹਨ, ਜਿਸ ਕਾਰਨ ਸਾਰਿਆਂ ਦੀ ਡਿਊਟੀ ਲੱਗੀ ਹੋਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.