ਅੰਮ੍ਰਿਤਸਰ: ਅੰਮ੍ਰਿਤਸਰ ਦੇ ਪੁਤਲੀਘਰ ਚੌਂਕ ਵਿੱਚ ਅੱਜ ਸਵੇਰੇ ਅਚਾਨਕ ਸ਼ਾਰਟ ਸਰਕਟ ਦੇ ਕਾਰਨ ਕਰਿਆਨਾ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਦਮਕਲ ਦੀਆਂ ਤਿਨ ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ ਉੱਤੇ ਕਾਬੂ ਪਾਇਆ। ਹਾਲਾਂਕਿ ਦੁਕਾਨਦਾਰ ਦਾ ਕਹਿਣਾ ਹੈ ਕਿ ਉਹ ਦੁਕਾਨ ਦੇ ਅੰਦਰ ਨਹੀਂ ਗਏ, ਜਿਸ ਕਾਰਨ ਅੱਗ ਨਾਲ ਹੋਏ ਨੁਕਸਾਨ ਦਾ ਅਜੇ ਅਨੁਮਾਨ ਨਹੀਂ ਲਗਾਇਆ ਜਾ ਸਕਦਾ।
ਜਾਂਚ ਅਧਿਕਾਰੀ ਨੇ ਕਿਹਾ ਕਿ ਫ਼ਿਲਹਾਲ ਦੁਕਾਨਦਾਰ ਕੋਲੋਂ ਪੁੱਛਗਿੱਛ ਚੱਲ ਰਹੀ ਹੈ ਅਤੇ ਨੁਕਸਾਨ ਦਾ ਅਨੁਮਾਨ ਅਜੇ ਨਹੀਂ ਲਗਾਇਆ ਗਿਆ।