ਅੰਮ੍ਰਿਤਸਰ: ਭਾਰਤ ਸੁਰੱਖਿਆ ਹਫਤਾ ਜਿਸ ਨੂੰ ਸਾਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਫਾਇਰ ਸੈਫਟੀ ਟੀਮਾਂ ਵਲੌ ਅੰਮ੍ਰਿਤਸਰ ਦੇ ਵੱਖ-ਵੱਖ ਮਾਲ ਵਿੱਚ ਜਾ ਕੇ ਨਵੇ ਆਧੁਨਿਕ ਸੰਧਾਂ ਨਾਲ ਮੋਕ ਡਰਿੱਲ ਕੀਤੀ। ਇਸ ਮੌਕੇ ਫਾਇਰ ਬ੍ਰਿਗੇਡ ਅਧਿਕਾਰੀਆਂ ਵੱਲੋਂ ਸਥਾਨਕ ਲੋਕਾਂ ਨੂੰ ਅਤੇ ਮਾਲ ਦੇ ਅਧਿਕਾਰੀਆਂ ਨੂੰ ਸੁਰੱਖਿਆ ਅਮਲੇ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਸਾਂਝੇ ਨਿਰਦੇਸ਼ਾਂ ’ਤੇ ਜਿੱਥੇ ਪੂਰੇ ਭਾਰਤ ਵਿੱਚ ਭਾਰਤ ਸੁਰੱਖਿਆ ਹਫਤਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਵਿਖੇ ਨਗਰ ਨਿਗਮ ਵੱਲੋਂ ਵੱਖ-ਵੱਖ ਮਾਲ ਵਿੱਚ ਜਾ ਕੇ ਆਧੁਨਿਕ ਸੰਧਾਂ ਨਾਲ ਮੋਕ ਡਰਿੱਲ ਕੀਤੀ ਗਈ। ਨਾਲ ਹੀ ਲੋਕਾਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮੋਕ ਡਰਿੱਲ ’ਤੇ ਲੋਕਾਂ ਨੂੰ ਦੱਸਿਆ ਗਿਆ ਕਿ ਮੁਸ਼ਕਿਲ ਸਮੇਂ ਚ ਕਿਵੇਂ ਆਪਣੀ ਅਤੇ ਦੂਜਿਆਂ ਦੀ ਰੱਖਿਆ ਕਰਨੀ ਹੈ। ਫਾਇਰ ਬ੍ਰਿਗੇਡ ਦੇ ਸੰਧਾਂ ਨਾਲ ਸੁਚੱਜੇ ਢੰਗ ਨਾਲ ਡੇਮੋ ਕਰਕੇ ਦਿਖਾਇਆ।