ਅੰਮ੍ਰਿਤਸਰ : ਪੰਜਾਬ ਵਿਚ ਨਿਤ ਦਿਨ ਗੋਲੀਆਂ ਚੱਲਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਨਾਲ ਕਾਨੂੰਨ ਵਿਵਸਥਾ ਉੱਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਲਗਾਤਾਰ ਹੀ ਕਾਨੂੰਨ ਵਿਵਸਥਾ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ। ਰੋਜ਼ਾਨਾ ਹੀ ਗੋਲੀ ਚੱਲਣ ਦੀਆਂ ਵਾਰਦਾਤਾਂ ਅੰਮ੍ਰਿਤਸਰ ਵਿੱਚ ਸਾਹਮਣੇ ਆ ਰਹੀਆਂ ਹਨ, ਜੋ ਕਿ ਪੁਲਿਸ ਪ੍ਰਸ਼ਾਸਨ ਦੇ ਉਪਰ ਸਵਾਲੀਆ ਨਿਸ਼ਾਨ ਖੜੇ ਕਰਦੀ ਹੈ। ਤਾਜ਼ਾ ਮਾਮਲਾ ਹੁਣ ਮਜੀਠਾ ਰੋਡ ਲਕਸ਼ਮੀ ਵਿਹਾਰ ਦਾ ਹੈ। ਜਿੱਥੇ ਇਕ ਵਾਰ ਫਿਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਵੀ ਹੋਇਆ ਅਤੇ ਨੌਜਵਾਨ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : DGPs Meeting: ਅਹਿਮ ਮੁੱਦਿਆਂ ਉੱਤੇ ਵੱਖ-ਵੱਖ ਸੂਬਿਆਂ ਦੇ ਡੀਜੀਪੀਜ਼ ਦੀ ਮੀਟਿੰਗ
ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ: ਜ਼ਖਮੀ ਬਲਦੇਵ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪੀ ਓ ਪੀ ਦਾ ਕੰਮ ਕਰਦਾ ਹੈ ਅਤੇ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ। ਉਥੇ ਹੀ ਲਕਸ਼ਮੀ ਵਿਹਾਰ ਵਿਖੇ ਦੋ ਧਿਰਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਉਨ੍ਹਾਂ ਵਿੱਚ ਗੋਲੀ ਚੱਲ ਗਈ ਤਾਂ ਗੋਲੀ ਉਹਨਾਂ ਦੀ ਲੱਤ ਦੇ ਵਿੱਚ ਵਜੀ ਤੇ ਜਿਸ ਨਾਲ ਕਿ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਹੁਣ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਹਸਪਤਾਲ ਵਿਚ ਦਾਖਲ ਕਰਵਾਇਆ : ਉਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਪੀ ਐਸ ਵਿਰਕ ਨੇ ਦੱਸਿਆ ਕਿ ਮਜੀਠਾ ਰੋਡ ਤੇ ਲਕਸ਼ਮੀ ਵਿਹਾਰ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਹੀ ਇੱਕ ਨੌਜਵਾਨ ਦੇ ਗੋਲੀ ਲੱਗੀ ਹੈ, ਜਿਸ ਨੂੰ ਕਿ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਕ ਵਿਅਕਤੀ ਵੀ ਹੋ ਰਿਹਾ ਹੈ ਜ਼ਖਮੀਆਂ ਦੇ ਬਿਆਨ ਕਲਮਬੰਦ ਕਰਕੇ ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਕ ਵਿਅਕਤੀ ਵੀ ਹੋ ਰਿਹਾ ਹੈ ਜ਼ਖਮੀਆਂ ਦੇ ਬਿਆਨ ਕਲਮਬੰਦ ਕਰਕੇ ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲੰਮੇਂ ਸਮੇਂ ਤੋਂ ਕਾਨੂੰਨ ਵਿਵਸਥਾ ਵਿਗੜੀ ਹੋਈ ਹੈ ਜਿਸ ਨੂੰ ਲੈਕੇ ਸੂਬਾ ਸਰਕਾਰ ਵੱਲੋਂ ਭਾਵੇਂ ਹੀ ਸਖਤੀ ਕੀਤੀ ਗਈ ਹੈ। ਪਰ, ਬਾਵਜੂਦ ਇਸ ਦੇ ਰੋਜ਼ ਹੀ ਕੋਇਨਾ ਕੋਈ ਵਾਰਦਾਤ ਸਾਹਮਣੇ ਆ ਜਾਂਦੀ ਹੈ। ਇਸ ਵਿਚ ਲੋਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਲੋਕਾਂ ਵਿਚ ਸਹਿਮ ਦਾ ਮਾਹੌਲ ਵੀ ਬਣਿਆ ਹੋਇਆ ਹੈ, ਕਿ ਪਤਾ ਨਹੀਂ ਕਦੋਂ ਕਿਥੇ ਕਿਹੜੀ ਘਟਨਾ ਵਾਪਰ ਜਾਵੇ।