ਅੰਮ੍ਰਿਤਸਰ: ਕਾਲੇ ਪਿੰਡ ਵਿੱਚ ਕਰਫ਼ਿਊ ਦੌਰਾਨ ਕਰਿਆਨੇ ਦੀ ਦੁਕਾਨ ਬੰਦ ਹੋਣ 'ਤੇ ਹੋਈ ਝੜਪ ਵਿੱਚ ਜ਼ਖ਼ਮੀ ਹੋਏ ਦਵਿੰਦਰ ਸਿੰਘ ਨਾਂਅ ਦੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਦੱਸ ਦਈਏ, ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਕਰਫਿਊ ਲਾਇਆ ਗਿਆ ਹੈ, ਜਿਸ ਤਹਿਤ ਸਾਰੀਆਂ ਦੁਕਾਨਾਂ ਬੰਦ ਹਨ। ਪਿਛਲੇ ਦਿਨੀਂ ਦੁਕਾਨਾਂ ਬੰਦ ਵੇਖ ਕੇ ਕੁਝ ਨੌਜਵਾਨ ਭੜਕ ਗਏ ਤੇ ਕਾਲੇ ਪਿੰਡ ਵਿੱਚ ਸਥਿਤ ਮਨਦੀਪ ਕਰਿਆਨਾ ਸਟੋਰ 'ਚ ਕੁੱਝ ਨੌਜਵਾਨ ਸਮਾਨ ਲੈਣ ਪੁੱਜੇ।
ਇਸ ਦੌਰਾਨ ਉਨ੍ਹਾਂ ਨੇ ਜ਼ੋਰ ਨਾਲ ਸਟੋਰ ਮਾਲਕ ਦੇ ਘਰ ਦਾ ਦਰਵਾਜ਼ਾ ਖੜਕਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਦੀ ਪਤਨੀ ਨੇ ਉਨ੍ਹਾਂ ਨੂੰ ਰੋਕਿਆ ਤਾਂ ਨੌਜਵਾਨਾਂ ਨੇ ਦਵਿੰਦਰ ਸਿੰਘ ਤੇ ਉਸ ਦੀ ਪਤਨੀ ਨਾਲ ਕੁੱਟਮਾਰ ਕੀਤੀ ਤੇ ਫ਼ਰਾਰ ਹੋ ਗਏ।
ਇਸ ਤੋਂ ਬਾਅਦ ਉਹ ਨੌਜਵਾਨ ਫਿਰ ਪਿਸਤੌਲ ਲੈ ਕੇ ਘਟਨਾ ਵਾਲੀ ਥਾਂ 'ਤੇ ਪਹੁੰਚਿਆ ਤੇ ਦਵਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉੱਥੇ ਹੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਧਾਰਾ ਤਿੰਨ ਨੌਜਵਾਨਾਂ ਵਿਰੁੱਧ ਧਾਰਾ 302 ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।