ਅੰਮ੍ਰਿਤਸਰ: ਪੰਜਾਬ ਵਿੱਚ ਇਹਨੀ ਦਿਨੀਂ ਸ਼ਰੇਆਮ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣਾ ਆਮ ਹੀ ਹੋ ਗਿਆ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਾਸ਼ ਇਲਾਕ਼ੇ ਰਣਜੀਤ ਐਵਨਿਊ ਤੋਂ ਸਾਹਮਣੇ ਆਇਆ ਹੈ, ਜਿੱਥੇ ਤੜਕਸਾਰ ਇੱਕ ਕੈਬ ਚਲਾਉਣ ਵਾਲੇ 23 ਸਾਲਾ ਨੌਜਵਾਨ ਨੀਰਜ ਕੁਮਾਰ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੰਭੀਰ ਰੂਪ ਵਿੱਚ ਜਖਮੀ ਹਾਲਤ ਵਿੱਚ ਨੌਜਵਾਨ ਨੂੰ ਇਲਾਜ ਦੇ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। (Firing on a Young cab driver in Amritsar's Ranjit Avenue)
ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਬਰਾਮਦ : ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ 'ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ ਅਤੇ ਉਹ ਜੇਲ੍ਹ ਵੀ ਜਾ ਚੁੱਕਿਆ ਹੈ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟ ਗਈ ਹੈ ਅਤੇ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਵਾਰਦਾਤ ਸਵੇਰੇ ਤੜਕੇ ਹੋਈ ਜਦੋਂ ਕੈਬ ਚਾਲਕ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ। ਫਿਰ ਰਣਜੀਤ ਐਵੀਨਿਊ 'ਤੇ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ 3 ਤੋਂ 4 ਰਾਊਂਡ ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਵਿੱਚੋਂ ਕੁਝ ਸਿੱਧੇ ਜਾ ਕੇ ਨੀਰਜ ਦੇ ਵੱਜੀਆਂ ਅਤੇ ਹੁਣ ਉਹ ਹਸਪਤਾਲ 'ਚ ਜ਼ੇਰੇ ਇਲਾਜ ਹੈ।
- ਪਰਾਲੀ ਸਾੜਨ ਨੂੰ ਲੈਕੇ ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
- Bicycle rally against drugs: ਨਸ਼ਿਆਂ ਵਿਰੁੱਧ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਲੁਧਿਆਣਾ ਤੋਂ ਆਗਾਜ਼,ਸੀਐੱਮ ਮਾਨ ਹਰੀ ਝੰਡੀ ਦੇਕੇ ਕਰਨਗੇ ਰਵਾਨਾ
- Earthquake in Uttarakhand: ਉੱਤਰਾਖੰਡ ਦੇ ਜ਼ਿਲ੍ਹਾ ਉੱਤਰਕਾਸ਼ੀ 'ਚ ਭੂਚਾਲ ਦੇ ਝਟਕੇ,ਬੀਤੇ 7 ਮਹੀਨਿਆਂ 'ਚ 13ਵੀਂ ਵਾਰ ਲੱਗੇ ਭੂਝਾਲ ਦੇ ਝਟਕੇ, ਵੱਡੇ ਭੂਚਾਲ ਦਾ ਟ੍ਰੇਲਰ
ਦੱਸਿਆ ਜਾ ਰਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਹਮਲਾਵਰਾਂ ਨੂੰ ਜਲਦੀ ਹੀ ਕਾਬੂ ਕੀਤਾ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਿੱਤ ਦਿਨ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜਿਨਾਂ ਨੇ ਲੋਕਾਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹਰ ਇੱਕ ਵਿਅਕਤੀ ਅੱਜ ਦਹਿਸ਼ਤ ਦੇ ਮਾਹੋਲ ਵਿੱਚ ਰਹਿਣ ਨੂੰ ਮਜ਼ਬੂਰ ਹੈ।