ਅੰਮ੍ਰਿਤਸਰ: ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਤਹਿਤ 13 ਅਗਸਤ ਤੋਂ 2 ਅਕਤੂਬਰ ਤੱਕ ਪੰਜਾਬ ਦੇ 75 ਪਿੰਡਾਂ ਵਿੱਚ ਨੌਜਵਾਨਾਂ ਵੱਲੋਂ ਦੌੜ ਲਗਾ ਕੇ ਦੇਸ਼ ਦੀ ਆਜ਼ਾਦੀ ਮਨਾਈ ਜਾ ਰਹੀ ਹੈ। ਇਸੇ ਦੇ ਚਲਦੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਜਲ੍ਹਿਆਂਵਾਲਾ ਬਾਗ ਤੋਂ ਕੰਪਨੀ ਬਾਗ਼ ਤੱਕ ਦੌੜ ਲਗਾਈ ਗਈ ਜਿਸ ਨੂੰ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਸੁਨੀਲ ਦੱਤੀ ਨੇ ਹਰੀ ਝੰਡੀ ਦਿੱਤੀ।
ਇਹ ਵੀ ਪੜੋ: ਫਿਟ ਇੰਡੀਆ ਫਰੀਡਮ ਰਨ 2.0 ਨੂੰ ਅਟਾਰੀ-ਵਾਹਗਾ ਸਰਹੱਦ ਤੋਂ ਕੀਤਾ ਰਵਾਨਾ
ਵਿਧਾਇਕ ਸੁਨੀਲ ਦੱਤੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਸਾਨੂੰ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚਾਹੇ ਓਲੰਪਿਕ ’ਚ ਸਾਡੇ ਹਿੱਸੇ ਘੱਟ ਮੈਡਲ ਆਏ, ਪਰ ਨੌਜਵਾਨਾਂ ਦਾ ਹੌਸਲਾ ਕਾਬਲੇ ਤਾਰੀਫ਼ ਸੀ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਪੰਜਾਬ ਦੇ ਲਗਪਗ 75 ਪਿੰਡਾਂ ਦੇ ਵਿੱਚ ਜਾ ਕੇ ਨੌਜਵਾਨਾਂ ਵੱਲੋਂ ਇਹ ਦੌੜ ਕਰਵਾਈ ਜਾਏਗੀ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾਵੇਹਾ ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਦਾ ਦਿਹਾੜਾ ਹੋਣ ਦੇ ਕਾਰਨ ਇਹ ਦੌੜ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਕਰਵਾਈ ਜਾਵੇਗੀ।
ਇਹ ਵੀ ਪੜੋ: ਓਮ ਪ੍ਰਕਾਸ਼ ਚੌਟਾਲਾ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ