ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਕਸਾਈਜ਼ ਵਿਭਾਗ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਮੁਖ਼ਬਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇੱਕ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਜੂਆ ਖੇਡ ਰਹੇ ਹਨ। ਇਸ ਤੋਂ ਬਾਅਦ ਐਕਸਾਈਜ਼ ਵਿਭਾਗ ਦੀ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਲਾਕਾ ਗੁੱਜਰਪੁਰਾ ਵਿੱਚ ਰੇਡ ਕੀਤੀ ਗਈ। ਇਸ ਮੌਕੇ ਪੁਲਿਸ ਵੱਲੋਂ ਜੂਆ ਖੇਡਦਿਆਂ ਤਕਰੀਬਨ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆਅਤੇ ਉਸ ਕੋਲੋਂ 2 ਲੱਖ ਅਤੇ 12 ਰੁਪਏ ਦੀ ਜੂਏ ਦੀ ਰਕਮ ਬਰਾਮਦ ਕੀਤੀ ਗਈ।
ਗੁੱਜਰਪੁਰਾ ਖੇਤਰ ਵਿਚ ਮੁਖਬਰ ਦੀ ਸੂਚਨਾ ਦੇ ਅਧਾਰ ’ਤੇ ਐਕਸਾਈਜ਼ ਵਿਭਾਗ ਦੀ ਪੁਲਿਸ ਦੁਆਰਾ ਪੰਜ ਵਿਅਕਤੀਆਂ ਨੂੰ ਜੂਆ ਖੇਡਦਿਆਂ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਇਹ ਭੋਲੇ ਭਾਲੇ ਲੋਕਾਂ ਨੂੰ ਵਰਗਲਾ ਕੇ ਜੂਆ ਖਿਡਾਉਂਦੇ ਸਨ ਤੇ ਤਾਸ਼ ਦੇ ਪੱਤਿਆਂ ਵਿਚ ਹੇਰਾ ਫੇਰੀ ਕਰ ਸਾਰੇ ਪੈਸੇ ਉਨ੍ਹਾਂ ਕੋਲੋਂ ਜਿੱਤ ਲੈਂਦੇ ਸਨ।
ਇਸ ਦੌਰਾਨ ਐਕਸਾਈਜ਼ ਵਿਭਾਗ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਮੌਕੇ ਉਨ੍ਹਾਂ ਕੋਲੋਂ 2 ਲੱਖ, 1200 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਭਾਜਪਾ ਵਿਧਾਇਕ ਆਵੇ ਤਾਂ ਨੰਗਾ ਕਰਕੇ ਖੰਭੇ ਨਾਲ ਬੰਨ ਲਓ: ਚੌਟਾਲਾ