ਅੰਮ੍ਰਿਤਸਰ: ਡੀਸੀਪੀ ਲਾਅ ਐਂਡ ਆਰਡਰ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਹਾਲ ਗੇਟ ਦੇ ਅੰਦਰਲੇ ਇਲਾਕੇ ਵਿੱਚ ਇੱਕ ਫ਼ਲੈਗ ਮਾਰਚ ਕੱਢਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਲਾਅ ਐਂਡ ਆਰਡਰ ਨੇ ਦੱਸਿਆ ਕਿ ਇਹ ਫ਼ਲੈਗ ਮਾਰਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਕੱਢਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਕੁਝ ਪੁਲਿਸ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਹੋਈ ਹੈ ਅਤੇ ਅੰਮ੍ਰਿਤਸਰ ਸ਼ਹਿਰ ਦੇ ਅੰਦਰ ਜਗ੍ਹਾ ਜਗ੍ਹਾ ਤੇ ਨਾਕੇਬੰਦੀ ਵੀ ਚੱਲ ਰਹੀ ਹੈ। ਉਨ੍ਹਾਂ ਨਾਕਿਆਂ ਨੂੰ ਚੈੱਕ ਕਰਨ ਲਈ ਇਹ ਫ਼ਲੈਗ ਮਾਰਚ ਕੱਢਿਆ ਜਾ ਰਿਹਾ ਹੈ।
ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਕ ਵਾਰ ਫਿਰ ਤੋਂ ਪੰਜਾਬ ਅਤੇ ਅੰਮ੍ਰਿਤਸਰ ਵਿੱਚ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ ਅਤੇ ਪਹਿਲਾਂ ਕੋਰੋਨਾ ਲੌਕਡਾਊਨ ਦੌਰਾਨ ਪੁਲਿਸ ਵੱਲੋਂ ਬਹੁਤ ਸਖ਼ਤੀ ਨਾਲ ਨਾਕਾਬੰਦੀ ਕੀਤੀ ਗਈ ਸੀ, ਜੇਕਰ ਇਸ ਵਾਰ ਵੀ ਕੋਰੋਨਾ ਦੇ ਕੇਸ ਜ਼ਿਆਦਾ ਵਧਦੇ ਨੇ ਤਾਂ ਪੁਲਿਸ ਵੱਲੋਂ ਫਿਰ ਸਖ਼ਤੀ ਵਿਖਾਈ ਜਾਵੇਗੀ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚਿਹਰਿਆਂ ਤੇ ਮਾਸਕ ਦੀ ਵਰਤੋਂ ਜ਼ਰੂਰ ਕਰਨ।