ETV Bharat / state

ਪਾਕਿਸਤਾਨ ਗੁਰਦੁਆਰਿਆਂ ਸਬੰਧੀ ਹੋਏ ਫੈਸਲੇ ਮਗਰੋਂ ਸ਼੍ਰੋਮਣੀ ਕਮੇਟੀ ਨੇ ਕੀਤੀ ਅੰਤ੍ਰਿਮ ਕਮੇਟੀ ਦੀ ਮੀਟਿੰਗ - Pakistan Gurdwara Management Committee

ਪਾਕਿਸਤਾਨ ਦੇ ਸਾਰੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਕੇ ਇਵੈਕਿਊ ਟਰੱਸਟੀ ਪ੍ਰਾਪਰਟੀ ਬੋਰਡ (E.T.P.B.) ਨੂੰ ਦੇਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤ੍ਰਿਮ ਕਮੇਟੀ ਦੀ ਬੈਠਕ ਕੀਤੀ। ਉਨ੍ਹਾਂ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।

ਪਾਕਿਸਤਾਨ ਗੁਰੂਦੁਆਰਿਆਂ ਸਬੰਧੀ ਹੋਏ ਫੈਸਲੇ ਮਗਰੋਂ ਸ਼੍ਰੋਮਣੀ ਕਮੇਟੀ ਨੇ ਕੀਤੀ ਅੰਤ੍ਰਿਮ ਕਮੇਟੀ ਦੀ ਮੀਟਿੰਗ

author img

By

Published : Nov 5, 2020, 7:27 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਸਾਰੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਕੇ ਇਵੈਕਿਊ ਟਰੱਸਟੀ ਪ੍ਰਾਪਰਟੀ ਬੋਰਡ (E.T.P.B.) ਨੂੰ ਦੇਣ ਸਬੰਧੀ ਅੰਤ੍ਰਿਮ ਕਮੇਟੀ ਦੀ ਬੈਠਕ ਕੀਤੀ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬਧੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸਿਰਸਾ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕਰਨਗੇ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਪਹਿਲਾਂ ਦੀ ਤਰ੍ਹਾਂ ਸਿੱਖਾਂ ਦੀ ਕਮੇਟੀ ਨੂੰ ਦਿਤੇ ਜਾਣ।

ਪਾਕਿਸਤਾਨ ਗੁਰਦੁਆਰਿਆਂ ਸਬੰਧੀ ਹੋਏ ਫੈਸਲੇ ਮਗਰੋਂ ਸ਼੍ਰੋਮਣੀ ਕਮੇਟੀ ਨੇ ਕੀਤੀ ਅੰਤ੍ਰਿਮ ਕਮੇਟੀ ਦੀ ਮੀਟਿੰਗ

ਕਰਤਾਰਪੁਰ ਲਾਂਘੇ ਸਬੰਧੀ ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਦੇ ਚੱਲਦੀਆਂ ਧਾਰਮਿਕ ਸਥਾਨ ਬੰਦ ਕਰ ਦਿਤੇ ਗਏ ਸਨ ਅਤੇ ਸਰਕਾਰੀ ਨਿਰਦੇਸ਼ਾਂ ਦੇ ਚਲਦਿਆਂ ਸਾਰੇ ਹੀ ਧਾਰਮਿਕ ਅਦਾਰਿਆਂ ਨੂੰ ਖੋਲਣ ਦੇ ਆਦੇਸ਼ ਦੇ ਦਿੱਤੇ ਗਏ ਸਨ। ਪਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤਾਂ ਲਈ ਨਹੀਂ ਖੋਲ੍ਹਿਆ ਜਾ ਰਿਹਾ ਜੋ ਕੀ ਬਹੁਤ ਹੀ ਮੰਦਭਾਗਾ ਹੈ।

ਇਸ ਮੀਟਿੰਗ ਵਿੱਚ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿਮ ਕਮੇਟੀ ਦੀ ਸਲਾਨਾ ਚੋਣ ਵੀ ਜਲਦ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਰੋਹ ਪੂਰੇ ਜਾਹੋ ਜਲਾਲ ਨਾਲ ਮਨਾਏ ਜਾ ਰਹੇ ਹਨ ਜਿਨ੍ਹਾਂ ਦੇ ਉਲੀਕੇ ਗਏ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ।

328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਸਜਾਵਾਂ ਵੀ ਦਿਤੀਆਂ ਗਈਆਂ ਹਨ ਪਰ ਅਜੇ ਵੀ ਇਸ ਜਾਂਚ 'ਤੇ ਸਵਾਲ ਚੁੱਕੇ ਜਾ ਰਹੇ ਹਨ। ਇਸ ਲਈ ਸਾਡੇ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਖੁਦ ਉਸ ਦੀ ਵਿਸਤਾਰ ਨਾਲ ਨਿਰਪਖ ਜਾਂਚ ਕਰੇਗੀ ਅਤੇ ਪੂਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ ਤਾਂ ਕਿ ਦੋਸ਼ੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.