ਅੰਮ੍ਰਿਤਸਰ: ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਬਹੁਤ ਹੀ ਖੁਸ਼ੀ ਤੇ ਜੋਸ਼ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਖੇ ਵੀ ਭਾਜਪਾ ਵਰਕਰਾਂ ਸਣੇ ਲੋਕਾਂ ਨੂੰ ਹੋਲੀ ਦੇ ਤਿਉਹਾਰ ਦਾ ਜਸ਼ਨ ਮਨਾਉਂਦੇ ਵੇਖਿਆ ਗਿਆ। ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਹੋਲੀ ਖੁਸ਼ੀਆਂ ਦਾ ਤਿਉਹਾਰ ਹੈ, ਜਿਸ ਨੂੰ ਮਿਲ ਜੁਲ ਕੇ ਮਨਾਉਂਦੇ ਹੋਏ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ।
ਅੰਮ੍ਰਿਤਸਰ ਵਿੱਚ ਭਾਜਪਾ ਵਲੋਂ ਅੱਜ ਹੋਲੀ ਦਾ ਤਿਉਹਾਰ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ। ਅਨਿਲ ਜੋਸ਼ੀ ਦੀ ਅਗਵਾਈ ਵਿੱਚ ਮਨਾਏ ਗਏ ਇਸ ਤਿਉਹਾਰ ਵਿੱਚ ਹਜ਼ਾਰਾਂ ਭਾਜਪਾ ਵਰਕਰਾਂ ਨੇ ਨੱਚ ਗਾ ਕੇ ਖੁਸ਼ੀ ਮਨਾਈ।
ਸੰਗੀਤ ਦੀਆ ਧੁਨਾਂ ਵਿੱਚ ਨੱਚ ਗਾ ਰਹੇ ਇਹ ਲੋਕ ਹੋਲੀ ਦੀਆਂ ਖੁਸੀਆ ਸਾਂਝੀਆਂ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਹੋਲੀ ਖੁਸ਼ੀਆਂ ਅਤੇ ਰੰਗਾ ਖੇੜਿਆਂ ਦਾ ਤਿਉਹਾਰ ਹੈ।