ਅੰਮ੍ਰਿਤਸਰ: ਦੇਸ਼ ਵਿੱਚ ਆਪਣੀ ਅਲੱਗ ਪਹਿਚਾਣ ਬਣਾਉਣ ਵਾਲੇ ਭਾਰਤ ਦੇ ਸਪਿੰਨਰ ਹਰਭਜਨ ਸਿੰਘ ਦਾ ਅੱਜ ਜਨਮਦਿਨ ਹੈ। ਉੱਥੇ ਹੀ ਅੱਜ ਅੰਮ੍ਰਿਤਸਰ ਵਿਚ ਹਰਭਜਨ ਸਿੰਘ ਦੇ ਕੋਚ ਵੱਲੋਂ ਇਹ ਜਨਮ ਦਿਨ ਕੇਕ ਕੱਟਕੇ ਮਨਾਇਆ ਗਿਆ ਉੱਥੇ ਹਰਭਜਨ ਸਿੰਘ ਦੇ ਕੋਚ ਦਾ ਕਹਿਣਾ ਹੈ ਕਿ ਹਰਭਜਨ ਸਿੰਘ ਵੱਲੋਂ ਬਹੁਤ ਛੋਟੇ ਘਰ ’ਚੋਂ ਉੱਠ ਕੇ ਜਿੱਥੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਉੱਥੇ ਹੀ ਪੂਰੇ ਵਿਸ਼ਵ ਵਿੱਚ ਉਸ ਨੇ ਭਾਰਤ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਹਰਭਜਨ ਸਿੰਘ ਨੂੰ ਰਾਜ ਸਭਾ ਮੈਂਬਰੀ ਮਿਲੀ ਹੈ ਤਾਂ ਉਸ ’ਤੇ ਵੀ ਉਨ੍ਹਾਂ ਨੂੰ ਮਾਣ ਹੈ। ਉਹ ਕਿਹਾ ਕਿ ਉਹ ਰਾਜਸਭਾ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਜ਼ਰੂਰ ਚੁੱਕਣਗੇ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਇਸ ਤਰ੍ਹਾਂ ਹੀ ਹਰਭਜਨ ਸਿੰਘ ਦਾ ਜਨਮ ਦਿਨ ਮਨਾਉਂਦੇ ਰਹਾਂਗੇ ਕਿਉਂਕਿ ਹਰਭਜਨ ਸਿੰਘ ਇਕ ਸਾਡੇ ਵਾਸਤੇ ਰੋਲ ਮਾਡਲ ਹੈ।
ਇੱਥੇ ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਨੂੰ ਜਦੋਂ ਦਾ ਪੰਜਾਬ ਦਾ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀਆਂ ਸੇਵਾਵਾਂ ਦੇਸ਼ ਦੇ ਕੁਮੈਂਟਰੀ ਦੇ ਰੂਪ ਵਿੱਚ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ ਅੱਜ ਹਰਭਜਨ ਸਿੰਘ ਦਾ ਜਨਮ ਦਿਨ ਜਿਥੇ ਪੂਰੇ ਵਿਸ਼ਵ ਚ ਮਨਾਇਆ ਜਾ ਰਿਹਾ ਹੈ ਉਥੇ ਹੀ ਅੰਮ੍ਰਿਤਸਰ ਦੇ ਇੱਕ ਨਿਜੀ ਅਕੈਡਮੀ ਵਿੱਚ ਪਹੁੰਚ ਕੇ ਉਨ੍ਹਾਂ ਦੇ ਪਹਿਲੇ ਕੋਚ ਦਵਿੰਦਰ ਅਰੋੜਾ ਵੱਲੋਂ ਵੀ ਲੋਕਾਂ ਨੂੰ ਹਰਭਜਨ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਪ੍ਰਭਜੋਤ ਸਿੰਘ ਨੇ ਪਾਵਰ ਲਿਫਟਿੰਗ ਵਿੱਚ ਗੋਲਡ ਮੈਡਲ ਜਿੱਤ ਦੇਸ਼ ਦਾ ਨਾਮ ਕੀਤਾ ਰੌਸ਼ਨ