ETV Bharat / state

ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਿਹਤ ਖਰਾਬ ਹੋਣ ਦਾ ਦਿੱਤਾ ਹਵਾਲਾ - ਓਪੀ ਸੋਨੀ ਅਦਾਲਤ ਵਿੱਚ ਨਹੀਂ ਹੋਏ ਪੇਸ਼

ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵੀ ਉਹ ਖ਼ਰਾਬ ਸਿਹਤ ਦੇ ਚੱਲਦੇ ਅੱਜ ਅਦਾਲਤ 'ਚ ਪੇਸ਼ ਨਹੀਂ ਹੋਏ। ਸੋਨੀ ਦੇ ਵਕੀਲ ਵੱਲੋਂ ਉਹਨਾਂ ਦੀ ਮੈਡੀਕਲ ਰਿਪੋਰਟ ਅਦਾਲਤ 'ਚ ਪੇਸ਼ ਕੀਤੀ ਗਈ ਹੈ।

ਪੰਜਾਬ ਸਰਕਾਰ ਪੰਜਾਬ ਨੂੰ ਬਿਹਾਰ ਬਣਾਉਣ ਦੀ ਨਾ ਕਰੇ ਕੋਸ਼ਿਸ਼ : ਵਕੀਲ ਓਮ ਪ੍ਰਕਾਸ਼ ਸੋਨੀ

author img

By

Published : Jul 13, 2023, 7:33 PM IST

ਓਪੀ ਸੋਨੀ ਅਦਾਲਤ ਵਿੱਚ ਨਹੀਂ ਹੋਏ ਪੇਸ਼

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਦੇ ਸਾਬਕਾ ਵਿਧਾਇਕ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਓਮ ਪ੍ਰਕਾਸ਼ ਸੋਨੀ ਦਾ ਦੋ ਦਿਨ ਦਾ ਵਿਜੀਲੈਂਸ ਵੱਲੋਂ ਰਿਮਾਂਡ ਵੀ ਹਾਸਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਨਾ ਸੀ, ਪਰ ਓਪੀ ਸੋਨੀ ਅਦਾਲਤ 'ਚ ਪੇਸ਼ ਨਹੀਂ ਹੋਏ, ਕਿਉਂਕਿ ਉਹਨਾਂ ਦੀ ਸਿਹਤ ਠੀਕ ਨਹੀਂ ਸੀ।

ਵਕੀਲ ਨੇ ਅਦਾਲਤ 'ਚ ਮੈਡੀਕਲ ਕੀਤਾ ਪੇਸ਼: ਓਮ ਪ੍ਰਕਾਸ਼ ਸੋਨੀ ਦੀ ਹਾਲਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਸੋਨੀ ਦੇ ਵਕੀਲ ਪਰਦੀਪ ਸੈਣੀ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਉਹਨਾਂ ਦੀ ਮੈਡੀਕਲ ਰਿਪੋਰਟ ਪੇਸ਼ ਕੀਤੀ ਗਈ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਦੀਪ ਸੈਣੀ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ ਓਮ ਪ੍ਰਕਾਸ਼ ਸੋਨੀ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਲੰਬੀ ਚੱਲੀ ਬਹਿਸ ਦੌਰਾਨ ਉਹਨਾਂ ਨੇ ਮੈਡੀਕਲ ਰਿਪੋਰਟ ਦਾ ਹਵਾਲਾਂ ਦੇ ਕੇ ਰਿਮਾਂਡ ਨਹੀਂ ਲੈਣ ਦਿੱਤਾ, ਕਿਉਂਕਿ ਉਹਨਾਂ ਨੂੰ ਅਰਾਮ ਦੀ ਸਖਤ ਲੋੜ ਹੈ।

ਪੰਜਾਬ ਨੂੰ ਬਿਹਾਰ ਬਣਾਉਣ ਦੀ ਕੋਸ਼ਿਸ਼: ਸਾਬਕਾ ਮੁੱਖ ਮੰਤਰੀ ਦੀ ਮੈਡੀਕਲ ਰਿਪੋਰਟ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਅਜੇ ਤੱਕ ਜੱਜ ਸਾਹਿਬ ਵੱਲੋਂ ਕੋਈ ਵੀ ਫੈਸਲਾ ਨਹੀਂ ਦਿੱਤਾ ਗਿਆ। ਓਮ ਪ੍ਰਕਾਸ਼ ਸੋਨੀ ਦੇ ਵਕੀਲ ਨੇ ਪੰਜਾਬ ਸਰਕਾਰ 'ਤੇ ਤੰਜ ਕੱਸਦੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਨੂੰ ਪੰਜਾਬ ਹੀ ਰਹਿਣ ਦੇਣਾ ਚਾਹੀਦਾ ਹੈ, ਇਸ ਨੂੰ ਬਿਹਾਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਕੀ ਹੋਵੇਗਾ ਅਦਾਲਤ ਦਾ ਫੈਸਲਾ: ਇੱਥੇ ਜ਼ਿਕਰਯੋਗ ਹੈ ਕਿ ਆਮਦਨ ਨਾਲੋਂ ਜਿਆਦਾ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੌਰਾਨ ੳਨ੍ਹਾਂ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਹਨਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦਕਿ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਦੁਬਾਰਾ ਤੋਂ ਓਮਪ੍ਰਕਾਸ਼ ਸੋਨੀ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਸੀ ਲੇਕਿਨ ਸੋਨੀ ਦੀ ਤਬੀਅਤ ਖਰਾਬ ਹੋਣ ਕਰਕੇ ਉਹ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਨ੍ਹਾਂ ਵੱਲੋਂ ਆਪਣੀ ਮੈਡੀਕਲ ਰਿਪੋਰਟ ਮਾਣਯੋਗ ਕੋਰਟ ਵਿੱਚ ਪੇਸ਼ ਕਰ ਦਿੱਤੀ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਅਦਾਲਤ ਵੱਲੋਂ ਵਿਜੀਲੈਂਸ ਨੂੰ ਸੋਨੀ ਦਾ ਰਿਮਾਂਡ ਮਿਲਦਾ ਹੈ ਹਨ ਜਾਂ ਉਨ੍ਹਾਂ ਨੂੰ ਜੇਲ ਭੇਜ ਦਿੱਤਾ ਜਾਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.