ਅੰਮ੍ਰਿਤਸਰ: ਕੋਰੋਨਾ ਵਾਇਰਸ ਨੇ ਜਿੱਥੇ ਪੂਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ। ਉੱਥੇ ਹੀ ਪੰਜਾਬ ਵਿੱਚ ਵੀ ਇਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਹੀ ਵਿਸ਼ਵ ਪ੍ਰਸਿੱਧ ਰਾਗੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਰੀ ਨਿਰਮਲ ਸਿੰਘ ਖ਼ਾਲਸਾ ਨੂੰ ਵੀ ਕੋਰੋਨਾ ਵਾਇਰਸ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਜਿਸ ਕਾਰਨ ਭਾਈ ਸਾਹਿਬ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਸਥਿਤ ਆਈਸੋਲੇਸ਼ਨ ਵਾਰਡ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਭਾਈ ਨਿਰਮਲ ਸਿੰਘ ਨੂੰ ਆਪਣੇ ਸਰੀਰ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਵਿਖਾਈ ਦਿੱਤੇ ਸਨ। ਜਿਸ ਮਗਰੋਂ ਉਨ੍ਹਾਂ ਨੇ ਇਸ ਬਾਰੇ ਖ਼ੁਦ ਹੀ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਵਧਾਨੀ ਦੇ ਤੌਰ 'ਤੇ ਆਈਸੋਲੇਸ਼ਨ ਵਾਰਡ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਭਾਈ ਨਿਰਮਲ ਸਿੰਘ ਕੀਰਤਨ ਦਰਬਾਰਾਂ ਲਈ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਯਾਤਰਾ ਕਰਦੇ ਰਹਿੰਦੇ ਹਨ।ਇੱਥੇ ਇਹ ਵੀ ਵਰਨਣਯੋਗ ਹੈ ਕਿ ਭਾਈ ਨਿਰਮਲ ਸਿੰਘ ਨੂੰ ਉਨ੍ਹਾਂ ਦੀ ਗੁਰਬਾਣੀ ਗਾਇਨ ਦੀਆਂ ਸੇਵਾਵਾਂ ਬਦਲੇ ਭਾਰਤ ਸਰਕਾਰ ਵੱਲੋਂ 'ਪ੍ਰਦਮਸ੍ਰੀ ' ਅਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।