ਅੰਮ੍ਰਿਤਸਰ: ਨੇਪਾਲ ਦੇ ਸਾਬਕਾ ਰਾਜਾ ਗਜੇਂਦਰ ਬੀਰ ਬਿਕਰਮ ਸ਼ਾਹ ਅੱਜ ਵੀਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਵੀ ਮੌਜੂਦ ਰਹੇ।
ਨੇਪਾਲ ਦੇ ਸਾਬਕਾ ਰਾਜਾ ਗਜੇਂਦਰ ਬੀਰ ਬਿਕਰਮ ਸ਼ਾਹ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਆਮ ਸ਼ਰਧਾਲੂ ਵਾਂਗ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਅਲਾਹੀ ਬਾਣੀ ਦਾ ਆਨੰਦ ਮਾਣਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਥਾਨ ਨਾ ਸਿਰਫ ਸਿੱਖਾਂ ਲਈ ਹੈ, ਬਲਕਿ ਸਾਰੀ ਦੁਨੀਆ ਲਈ ਮਹੱਤਵਪੂਰਨ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਮੇਸ਼ਾ ਹੀ ਦੇਸ਼ ਦੁਨੀਆ ਦੇ ਲੋਕਾਂ ਵਾਸਤੇ ਖਿੱਚ ਦਾ ਕੇਂਦਰ ਬਣਿਆ ਰਿਹਾ ਹੈ। ਇਹੀ ਕਾਰਨ ਹੈ ਕਿ ਕਈ ਦੇਸ਼ਾਂ ਦੇ ਵੀਵੀਆਈਪੀ ਵੀ ਆਮ ਸ਼ਰਧਾਲੂਆਂ ਵਾਂਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ੀਸ਼ ਨਿਵਾਉਣ ਆਉਂਦੇ ਹਨ।
ਇਹ ਵੀ ਪੜ੍ਹੋ: ਬਜਟ ਇਜਲਾਸ ਦੇ ਪਹਿਲੇ ਹੀ ਦਿਨ ਅਕਾਲੀ ਦਲ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ