ETV Bharat / state

ਘਪਲੇ ਦੇ ਇਲਜ਼ਾਮਾਂ ’ਤੇ ਪੰਚਾਇਤ ਮੰਤਰੀ ਨੂੰ ਸਾਬਕਾ ਪੰਚਾਇਤ ਮੰਤਰੀ ਦਾ ਠੋਕਵਾਂ ਜਵਾਬ ! - 28 ਕਰੋੜ ਦੇ ਘਪਲੇ ਦਾ ਮਾਮਲਾ

ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਾਂਗਰਸ ਦੇ ਸਾਬਕਾ ਪੰਚਾਇਤ ਮੰਤਰੀ ਉੱਪਰ ਸਰਕਾਰੀ ਜ਼ਮੀਨ ਦੇ ਮਾਮਲੇ ਵਿੱਚ ਘਪਲੇ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਦੇ ਇਲਜ਼ਾਮ ਤੋਂ ਬਾਅਦ ਸਾਬਕਾ ਪੰਚਾਇਤ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਉਹ ਜਾਂਚ ਲਈ ਤਿਆਰ ਹਨ ਪਰ ਜਾਂਚ ਸੀਟਿੰਗ ਜੱਜ ਤੋਂ ਕਰਵਾਈ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਸੰਗਰੂਰ ਚੋਣਾਂ ਨੂੰ ਲੈਕੇ ਰਾਜਨੀਤੀ ਤਹਿਤ ਅਜਿਹਾ ਇਲਜ਼ਾਮ ਲਗਾਏ ਜਾ ਰਹੇ ਹਨ।

ਪੰਚਾਇਤ ਮੰਤਰੀ ਨੂੰ ਸਾਬਕਾ ਪੰਚਾਇਤ ਮੰਤਰੀ ਦਾ ਠੋਕਵਾਂ ਜਵਾਬ

author img

By

Published : Jun 11, 2022, 8:43 PM IST

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਕ ਪ੍ਰੈੱਸ ਵਾਰਤਾ ਕਰ ਪੰਜਾਬ ਦੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਉੱਪਰ ਜ਼ਮੀਨ ਦੇ ਘਪਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਗਏ। ਉਨ੍ਹਾਂ ਦੇ ਲਗਾਏ ਇਲਜ਼ਾਮਾਂ ਤੋਂ ਬਾਅਦ ਹੁਣ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਪਹੁੰਚ ਕੇ ਪ੍ਰੈੱਸ ਵਾਰਤਾ ਕੀਤੀ ਗਈ ਹੈ।

ਪੰਚਾਇਤ ਮੰਤਰੀ ਨੂੰ ਸਾਬਕਾ ਪੰਚਾਇਤ ਮੰਤਰੀ ਦਾ ਠੋਕਵਾਂ ਜਵਾਬ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਵੀ ਤਰੀਕੇ ਦਾ ਕੋਈ ਘਪਲਾ ਨਹੀਂ ਕੀਤਾ। ਬਾਜਵਾ ਨੇ ਕਿਹਾ ਕਿ ਉਨ੍ਹਾਂ ਆਮ ਦੀ ਤਰ੍ਹਾਂ ਫਾਈਲਾਂ ਮੇਰੇ ਕੋਲ ਦਸਤਖਤ ਲਈ ਆਈਆਂ ਸਨ ਤਾਂ ਮੈਂ ਉਨ੍ਹਾਂ ਫਾਈਲਾਂ ’ਤੇ ਦਸਤਖਤ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੈਂ ਕੋਈ ਘਪਲਾ ਨਹੀਂ ਕੀਤਾ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਸਿਟਿੰਗ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾ ਲਈ ਜਾਵੇ ਅਤੇ ਮੈਂ ਉਨ੍ਹਾਂ ਦਾ ਸਾਥ ਦੇਵਾਂਗਾ। ਇਸ ਦੇ ਨਾਲ ਹੀ ਅੱਗੇ ਬੋਲਦੇ ਉਨ੍ਹਾਂ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਚੋਣਾਂ ਇਸ ਵਾਰ ਕਾਂਗਰਸ ਦਾ ਭਵਿੱਖ ਤੈਅ ਕਰਨਗੀਆਂ। ਬਾਜਵਾ ਨੇ ਇਹ ਵੀ ਕਿਹਾ ਕਿ ਕਾਂਗਰਸ ਦੇ ਪੰਜ ਵਿਧਾਇਕਾਂ ਦੇ ਭਾਜਪਾ ’ਚ ਜਾਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਝੂਠੇ ਵਾਅਦੇ ਤੇ ਝੂਠੀਆਂ ਗਾਰੰਟੀਆਂ ਦਿੱਤੀਆਂ ਹਨ ਉਸ ਦਾ ਖਾਮਿਆਜ਼ਾ ਹੁਣ ਆਮ ਆਦਮੀ ਪਾਰਟੀ ਨੂੰ ਸੰਗਰੂਰ ਜ਼ਿਮਨੀ ਚੋਣਾਂ ਵਿਚ ਭੁਗਤਣਾ ਪਵੇਗਾ।

ਸਾਬਕਾ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ ਕਿਉਂਕਿ ਆਏ ਦਿਨ ਹੀ ਪੰਜਾਬ ਵਿਚ ਕਤਲ ਲੁੱਟਾਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕੋਈ ਸਾਜ਼ਿਸ਼ ਹੋਈ ਹੈ ਤਾਂ ਉਹ ਤਿਹਾੜ ਜੇਲ੍ਹ ਦੇ ਵਿੱਚ ਹੋਈ ਹੈ ਤੇ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਹੈ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ’ਤੇ 28 ਕਰੋੜ ਦੇ ਘਪਲੇ ਦਾ ਮਾਮਲਾ ਉਛਾਲਿਆ ਗਿਆ। ਜਿਸ ਤੋਂ ਬਾਅਦ ਹੁਣ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਵੀ ਅੰਮ੍ਰਿਤਸਰ ਵਿੱਚ ਆ ਕੇ ਪ੍ਰੈੱਸ ਵਾਰਤਾ ਕੀਤੀ ਗਈ ਅਤੇ ਆਪਣੇ ’ਤੇ ਲੱਗੇ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਗਰੂਰ ਇਲੈਕਸ਼ਨ ਜਿੱਤਣ ਵਾਸਤੇ ਕਾਂਗਰਸ ਦੇ ਉਤੇ ਬੇਬੁਨਿਆਦ ਇਲਜ਼ਾਮ ਲਗਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਜੇ ਕਿਸੇ ਸਿਟਿੰਗ ਜੱਜ ਤੋਂ ਜਾਂਚ ਕਰਵਾਈ ਜਾਂਦੀ ਹੈ ਤਾਂ ਮੈਂ ਉਸ ਜਾਂਚ ਦਾ ਸਾਥ ਦੇਵਾਂਗਾ।

ਇਹ ਵੀ ਪੜ੍ਹੋ: ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਬਕਾ ਮੰਤਰੀ ਤ੍ਰਿਪਤ ਬਾਜਵਾ ’ਤੇ ਲਗਾਏ ਗੰਭੀਰ ਇਲਜ਼ਾਮ

ETV Bharat Logo

Copyright © 2025 Ushodaya Enterprises Pvt. Ltd., All Rights Reserved.