ਅੰਮ੍ਰਿਤਸਰ : ਸਰਕਾਰ ਸਮੇਂ ਨੰਨ੍ਹੀ ਛਾਂ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਵਿਚ ਕਿ ਪੰਜਾਬ ਦੀਆਂ ਬੱਚੀਆਂ ਨੂੰ ਮੁਫ਼ਤ ਸਿੱਖਿਆ ਤੇ ਸਿਖਲਾਈ ਦਿੱਤੀ ਜਾਂਦੀ ਸੀ। ਭਾਰਤ ਅਤੇ ਪੰਜਾਬ ਨੂੰ ਹਰਿਆ ਭਰਿਆ ਕਰਨ ਲਈ ਬੂਟੇ ਵੀ ਲਗਾਏ ਜਾਂਦੇ ਸੀ।
ਅਕਾਲੀ ਦਲ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵੀ ਪੰਜਾਬ ਵਿਚ ਨੰਨ੍ਹੀ ਛਾਂ ਮੁਹਿੰਮ ਜਾਰੀ ਹੈ, ਜਿਸ ਦੇ ਚੱਲਦੇ ਪੰਜਾਬ ਵਿਚ 35 ਲੱਖ ਦੇ ਕਰੀਬ ਬੂਟੇ ਵੀ ਲਗਾਏ ਗਏ ਹਨ। ਇਸ ਦੌਰਾਨ ਤੇਰਾਂ ਹਜ਼ਾਰ ਦੇ ਕਰੀਬ ਛੋਟੀਆਂ ਬੱਚੀਆਂ ਨੂੰ ਵੀ ਸਕਿੱਲ ਡਿਵੈਲਪਮੈਂਟ ਦਾ ਕੰਮ ਸਿਖਾਇਆ ਗਿਆ ਅਤੇ ਅੱਜ ਇਕ ਵਾਰ ਫਿਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਸੇ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ।
ਉੱਥੇ ਉਨ੍ਹਾਂ ਵੱਲੋਂ ਆਪਣੀ ਸਰਕਾਰ ਦੌਰਾਨ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਮੌਜੂਦਾ ਸਰਕਾਰਾਂ 'ਤੇ ਵੀ ਤੰਜ ਕੱਸੇ ਗਏ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਦਿੱਲੀ ਵਿੱਚ ਜਿੱਥੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਬੈਠੀ ਹੈ। ਉਥੇ ਅੱਜ ਵੀ ਨਾਬਾਲਿਗ ਲੜਕੀਆਂ ਦੇ ਰੇਪ ਲਗਾਤਾਰ ਵਧ ਰਹੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ਤਾਂ ਉਸ ਸਮੇਂ ਅਗਰ ਪੰਜਾਬ ਵਿਚ ਕਿਸੇ ਲੜਕੀ ਨਾਲ ਅਜਿਹੀ ਘਟਨਾ ਵਾਪਰਦੀ ਸੀ ਤਾਂ ਉਨ੍ਹਾਂ ਨੇ ਇਸ ਲਈ ਪੁਲਿਸ ਵਿਚ ਮਹਿਲਾਵਾਂ ਦੀ ਭਰਤੀ ਕੀਤੀ ਤਾਂ ਜੋ ਆਪਣੀ ਹੱਡਬੀਤੀ ਦੱਸ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਸਕਣ।
ਇਸ ਦੇ ਨਾਲ ਹੀ ਉਨ੍ਹਾਂ ਬੋਲਦੇ ਹੋਏ ਕਿਹਾ ਕਿ ਹੁਣ ਮੌਜੂਦਾ ਸਰਕਾਰ ਅਤੇਪਿਛਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਸਿਰਫ ਤੇ ਸਿਰਫ ਝੂਠੇ ਵਾਅਦੇ ਹੀ ਕੀਤੇ ਗਏ ਹਨ। ਹਰਸਿਮਰਤ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ 2017 ਵਿੱਚ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਵੀ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਆਖਿਰ ਵਿੱਚ ਉਹ ਭਾਜਪਾ ਦੀ ਝੋਲੀ ਵਿਚ ਜਾ ਬੈਠੇ।
ਇਸ ਦੇ ਨਾਲ ਹੁਣ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਮਹਿਲਾਵਾਂ ਨੂੰ ਇੱਕ ਹਜਾਰ ਰੁਪਿਆ ਪ੍ਰਤੀ ਮਹੀਨਾ ਦੇਣ ਦੀ ਗੱਲ ਕੀਤੀ ਗਈ ਸੀ, ਉਹ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਵੀ ਸਰਕਾਰ ਬਣਾਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਗਏ ਸਨ ਲੇਕਿਨ ਛੇ ਮਹੀਨੇ ਦਾ ਸਮਾਂ ਹੋ ਚੁੱਕਾ ਹੈ ਪੰਜਾਬ ਵਿੱਚ ਸਰਕਾਰ ਬਣੀ ਨੂੰ ਪਰ ਅਜੇ ਤੱਕ ਇਹ ਆਪਣੇ ਵਾਅਦੇ ਪੂਰੇ ਨਹੀ ਕਰ ਪਾ ਰਹੀ।
ਇਹ ਵੀ ਪੜ੍ਹੋ: ਘਰ ਦੇ ਬਾਹਰ ਖੜਾ Bullet ਮੋਟਰਸਾਈਕਲ ਲੈਕੇ ਚੋਰ ਹੋਏ ਰਫੂਚੱਕਰ, ਸੀਸੀਟੀਵੀ ਤਸਵੀਰਾਂ ਕੈਦ