ਅੰਮ੍ਰਿਤਸਰ: ਲੌਕਡਾਊਨ ਕਾਰਨ ਬੰਦ ਹੋਏ ਵਿਦਿਅਕ ਅਦਾਰਿਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੌਰਾਨ ਅੰਮ੍ਰਿਤਸਰ ਦੇ ਡੀਏਵੀ ਸਕੂਲ ਦੇ ਪ੍ਰਬੰਧਕਾਂ ਨੇ ਦਰਜਾ ਚਾਰ ਮੁਲਾਜ਼ਮਾਂ ਨੂੰ ਕੁਝ ਸਮੇਂ ਲਈ ਕੰਮ ਤੋਂ ਰਾਹਤ ਦਿੰਦੇ ਹੋਏ ਕੱਢ ਦਿੱਤਾ ਹੈ। ਇਸ ਦੇ ਵਿਰੋਧ 'ਚ ਦਰਜਾ ਚਾਰ ਮੁਲਾਜ਼ਮਾਂ ਨੇ ਆਪਣੇ ਬੱਚਿਆ ਨਾਲ ਮਿਲ ਕੇ ਸਕੂਲ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ।
ਦਰਜਾ ਚਾਰ ਮੁਲਾਜ਼ਮਾਂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਰਕੇ ਲੱਗੇ ਲੌਕਡਾਊਨ 'ਚ ਸਕੂਲਾਂ ਵੱਲੋਂ ਹੁਣ ਮੁਲਾਜ਼ਮਾਂ ਨੂੰ ਕੱਢਿਆ ਜਾ ਰਿਹਾ ਹੈ। ਜੋ ਕਿ ਬਹੁਤ ਹੀ ਗ਼ਲਤ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਡੀਏਵੀ ਸਕੂਲ ਵਿੱਚ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਦਾ ਕਹਿਣਾ ਹੈ ਉਹ ਲੌਕਡਾਊੁਨ ਤੋਂ ਬਾਅਦ ਕਿਸੇ ਏਜੰਸੀ ਦੇ ਵੱਲੋਂ ਕੰਮ ਕਰਨ ਲਈ ਆਉਣ। ਉਨ੍ਹਾਂ ਕਿਹਾ ਕਿ ਉਹ ਕਿਸੇ ਏਜੰਸੀ ਵੱਲੋਂ ਨਹੀਂ ਲਗਣਾ ਚਾਹੁੰਦੇ ਕਿਉਂਕਿ ਏਜੰਸੀ 'ਚ ਉਨ੍ਹਾਂ ਨੂੰ ਆਮਦਨ ਬਹੁਤ ਘੱਟ ਮਿਲਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਅੱਗੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੱਕਾ ਵੀ ਕੀਤਾ ਜਾਵੇ।
ਇਹ ਵੀ ਪੜ੍ਹੋ:ਦਰਬਾਰ ਸਾਹਿਬ ਦੇ ਲੰਗਰ ਲਈ ਬਰਨਾਲਾ ਤੋਂ ਭੇਜੀ ਗਈ 135 ਕੁਇੰਟਲ ਕਣਕ
ਡੀਏਵੀ ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਰਕੇ ਸਾਰੇ ਵਿਦਿਅਕ ਅਦਾਰੇ ਬੰਦ ਹਨ ਕੋਈ ਵੀ ਵਿਦਿਆਰਥੀ ਸਕੂਲ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਨਾ ਹੀ ਸਕੂਲ ਦੇ ਮਾਤਾ ਪਿਤਾ ਵੱਲੋਂ ਕੋਈ ਫੀਸ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਦੇ ਨਾ ਆਉਣ 'ਤੇ ਸਕੂਲ 'ਚ ਕੁਝ ਖਾਸ ਕੰਮ ਵੀ ਹੁੰਦਾ। ਇਸ ਲਈ ਉਨ੍ਹਾਂ ਨੂੰ ਕੁਝ ਸਮੇਂ ਲਈ ਕੰਮ ਤੋਂ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸਕੂਲ ਦੁਬਾਰਾ ਤੋਂ ਖੁਲਣਗੇ ਉਨ੍ਹਾਂ ਨੂੰ ਕੰਮ 'ਤੇ ਰੱਖ ਲਿਆ ਜਾਵੇਗਾ।