ਅੰਮ੍ਰਿਤਸਰ: ਅਪਰਾਧਿਕ ਵਾਰਦਾਤਾਂ ਰੋਕਣ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਛੇਹਰਟਾ ਦੀ ਪੁਲਿਸ (Police of Chheharta police station) ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਨਾਕੇਬੰਦੀ ਦੌਰਾਨ ਪੁਲਿਸ (Police) ਨੇ ਲੁੱਟ-ਖੋਹ ਕਰਨ ਵਾਲੇ ਗੈਂਗ ਦੇ ਕੁਝ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਮੌਕੇ ਪੁਲਿਸ (Police) ਨੇ ਮੁਲਜ਼ਮਾਂ ਤੋਂ 32 ਬੋਰ ਦੀਆਂ 5 ਪਿਸਤੌਲਾਂ, 5 ਮੈਗਜ਼ੀਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਮੀਡੀਆ ਨਾਲ ਗੱਲਬਾਤ ਦੌਰਾਨ ਡੀ.ਐੱਸ.ਪੀ. ਯੁਵਰਾਜ ਸਿੰਘ (DSP Yuvraj Singh) ਨੇ ਦੱਸਿਆ ਕਿ ਮੁਲਜ਼ਮ ਘਨੂੰਪੁਰ ਕਾਲੇ ਦੇ ਇੱਕ ਰਿਹਾਇਸ਼ੀ ਕਾਲੋਨੀ ਵਿੱਚ ਇੱਕ ਮਕਾਨ ‘ਚੋਂ ਲੁੱਟ ਦੀ ਵਾਰਦਾਤ ਨੂੰ ਅੰਜਾਾਮ ਦੇਣਾ ਸੀ। ਹਾਲਾਂਕਿ ਪੁਲਿਸ (Police) ਵੱਲੋਂ ਮੁਲਜ਼ਮਾਂ ਨੂੰ ਮਿਲੀ ਗੁਪਤਾ ਸੂਚਨਾ ਦੇ ਆਧਾਰ ‘ਤੇ ਵਾਰਦਾਤ ਤੋਂ ਪਹਿਲਾਂ ਹੀ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ। ਜਿਸ ਨਾਲ ਇੱਕ ਵੱਡੀ ਘਟਨਾ ਹੋਣ ਤੋਂ ਟਲ ਗਈ।
ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਲਵਜੀਤ ਸਿੰਘ ਉਰਫ਼ ਲਵ ਪੁੱਤਰ ਦਿਲਬਾਗ ਸਿੰਘ ਉਰਫ਼ ਬਾਗਾ ਵਾਸੀ ਪਿੰਡ ਗੰਡੀਵਿੰਡ ਧੋਤਲ ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ (District Tarn Taran) ਨਾਲ ਸੰਬਧਤ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ‘ਤੇ ਪਹਿਲਾਂ ਵੀ ਕਈ ਪੁਲਿਸ ਕੇਸ ਦਰਜ ਹਨ। ਪੁਲਿਸ (Police) ਮੁਤਾਬਕ ਮੁਲਜ਼ਮ ‘ਤੇ ਤਰਨਤਾਰਨ ਜ਼ਿਲ੍ਹੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ (Supply weapons to gangsters) ਕਰਨ ਦੇ ਇਲਜ਼ਾਮਾਂ ਵਿੱਚ ਸਜ਼ਾ ਭੁਗਤ ਰਿਹਾ ਹੈ, ਜੋ 5 ਅਗਸਤ ਨੂੰ ਜ਼ਮਾਨਤ ‘ਤੇ ਬਾਹਰ ਆਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਸ਼ਹਿਰ ਵਿੱਚ ਇੱਕ ਗੈਂਗ ਬਣਾਇਆ ਹੋਇਆ ਹੈ। ਜੋ ਸ਼ਹਿਰ ਵਿੱਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਪੁਲਿਸ ਨੂੰ ਮੁਲਜ਼ਮਾ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ:ਲੁਧਿਆਣਾ ਬੰਬ ਧਮਾਕਾ: ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਨੂੰ ਪੇਸ਼ ਕਰ ਮੁੜ ਕੀਤਾ ਰਿਮਾਂਡ ਹਾਸਿਲ