ETV Bharat / state

ਗੈਂਗਸਟਰ ਲੰਡਾ ਨੇ ਲਈ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ, ਸੋਸ਼ਲ ਮੀਡੀਆ 'ਤੇ ਪਾਈ ਇਹ ਪੋਸਟ - shiv sena leader killed

ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਹਿੰਦੂ ਟਕਸਾਲੀ ਦੇ ਆਗੂ ਸੁਧੀਰ ਕੁਮਾਰ ਸੂਰੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਰਾਹੀਂ ਗੈਂਗਸਟਰ ਲੰਡਾ ਨੇ ਲਈ ਹੈ।

shiv sena leader murder  in amritsar
Etv Bharat
author img

By

Published : Nov 5, 2022, 8:20 AM IST

Updated : Nov 5, 2022, 8:35 AM IST

ਚੰਡੀਗੜ੍ਹ: ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਦੀ ਪੁਲਿਸ ਸੁਰੱਖਿਆ ਦੇ ਬਾਵਜੂਦ ਉਸ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪੰਜ ਗੋਲੀਆਂ ਮਾਰੀਆਂ ਗਈਆਂ। ਉਹ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਗੋਲੀ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਹੋਈ ਹੈ।

ਘਟਨਾ ਦੇ ਸਮੇਂ, ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸੀ। ਉਸੇ ਸਮੇਂ ਬਾਅਦ ਦੁਪਹਿਰ ਕਾਰ 'ਤੇ ਆਏ ਸੰਦੀਪ ਸਿੰਘ ਨੇ ਆ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਸੁਧੀਰ ਸੂਰੀ ਦੀ ਛਾਤੀ ਵਿੱਚ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਾਰੀ ਘਟਨਾ ਦੀ ਜ਼ਿੰਮੇਵਾਰ ਗੈਂਗਸਟਰ ਲੰਡਾ ਹਰੀਕੇ ਨੇ ਲਈ ਹੈ।

ਗੈਂਗਸਟਰ ਲੰਡਾ ਨੇ ਪਾਈ ਪੋਸਟ: ਗੈਂਗਸਟਰ ਲੰਡਾ ਨੇ ਫੇਸਬੁੱਕ ਉੱਤੇ ਪੋਸਟ ਪਾਉਂਦਿਆ ਲਿਖਿਆ ਕਿ "ਅੱਜ ਜੋ ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਦਾ ਕਤਲ ਹੋਇਆ ਹੈ, ਉਹ ਸਾਡੇ ਭਰਾਵਾਂ ਨੇ ਕੀਤਾ ਹੈ, ਤੇ ਬਾਕੀ ਵੀ ਜਿਹੜੇ ਕੌਮ ਬਾਰੇ ਜਾਂ ਕਿਸੇ ਵੀ ਧਰਮ ਬਾਰੇ ਮਾੜਾ ਬੋਲਦੇ, ਤਿਆਰੀ ਰੱਖਣ ਵਾਰੀ ਸਾਰਿਆਂ ਦੀ ਲੱਗੂਗੀ। ਸਕਿਉਰਿਟੀ ਲੈ ਕੇ ਇਹ ਨਾ ਸਮਝਣ ਕੇ ਬਚ ਜਾਣਗੇ। ਜਿਹੜੇ ਵੀ ਭਰਾ ਅੱਜ ਤੱਕ ਸਾਡੇ ਨਾਲ ਖੜ੍ਹੇ, ਜਿਨ੍ਹਾਂ ਟਾਇਮ ਸਾਡੇ ਸਾਹ ਚਲਣਗੇ, ਅਸੀਂ ਉਨ੍ਹਾਂ ਨਾਲ ਖੜਾਂਗੇ। ਅਜੇ ਤਾਂ ਸ਼ੁਰੂਆਤ ਹੋਈ ਹੈ, ਹੱਕ ਲੈਣੇ ਅਜੇ ਬਾਕੀ ਹਨ।"

shiv sena leader murder  in amritsar
ਗੈਂਗਸਟਰ ਲੰਡਾ ਨੇ ਲਈ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ

'32 ਬੋਰ ਦੇ ਲਾਇਸੈਂਸੀ ਪਿਸਤੌਲ ਤੋਂ ਹੋਈ ਫਾਇਰਿੰਗ': ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਅੱਤਵਾਦੀ ਘਟਨਾ ਸੀ ਜਾਂ ਕੁਝ ਹੋਰ, ਇਸ ਬਾਰੇ ਕੁਝ ਕਹਿਣਾ ਠੀਕ ਨਹੀਂ ਹੈ। ਕੀ ਇਸ ਕਤਲ ਪਿੱਛੇ ਕਿਸੇ ਸੰਗਠਨ ਦਾ ਹੱਥ ਹੈ ਜਾਂ ਇਹ ਕੋਈ ਸਾਜ਼ਿਸ਼ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੰਦੀਪ ਸੰਨੀ ਨੇ 32 ਬੋਰ ਦੀ ਲਾਇਸੈਂਸੀ ਪਿਸਤੌਲ ਨਾਲ 5 ਗੋਲੀਆਂ ਚਲਾਈਆਂ। ਸੂਰੀ ਦੇ ਕਿੰਨੀਆਂ ਗੋਲੀਆਂ ਲੱਗੀਆਂ ਇਹ ਅਜੇ ਕਹਿਣਾ ਮੁਸ਼ਕਿਲਾ ਹੈ, ਇਹ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।

ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ ਸੂਰੀ: ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਰੀ ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ। ਕੁਝ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਵੀ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਹੀ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ। ਹਮਲਾਵਰ ਜਿਸ ਕਾਰ ਵਿਚ ਆਇਆ ਸੀ ਉਸ ਵਿਚ ਖਾਲਿਸਤਾਨੀਆਂ ਦਾ ਸਟਿੱਕਰ ਲੱਗਾ ਹੋਇਆ ਸੀ।

ਛਾਤੀ 'ਚ ਲੱਗੀ ਸੂਰੀ ਦੇ ਗੋਲੀ: ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸੀ। ਉਸੇ ਸਮੇਂ ਬਾਅਦ ਦੁਪਹਿਰ ਕਾਰ 'ਤੇ ਆਏ ਸੰਦੀਪ ਸਿੰਘ ਨੇ ਆ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਸੁਧੀਰ ਸੂਰੀ ਦੀ ਛਾਤੀ ਵਿੱਚ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਸ਼ੂਟਰ ਦੀ ਕਾਰ 'ਚੋਂ ਕਈ ਮਿਲੀਆਂ ਤਸਵੀਰਾਂ: ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਦੀ ਕਾਰ ਵਿੱਚੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਸਵੀਰ ਵੀ ਮਿਲੀ ਹੈ। ਇਸ ਤੋਂ ਇਲਾਵਾ ਕਾਮੇਡੀਅਨ ਭਾਰਤੀ ਸਿੰਘ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫੋਟੋ ਵੀ ਹੈ। ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਸਿੱਖਾਂ ਨਾਲ ਸਬੰਧਤ ਫੋਟੋਆਂ ਵੀ ਇਸ ਵਿੱਚ ਸ਼ਾਮਿਲ ਹਨ।

ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ, ਰੋਸ ਵੱਜੋਂ ਅੱਜ ਪੰਜਾਬ ਬੰਦ ਦਾ ਸੱਦਾ

Last Updated : Nov 5, 2022, 8:35 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.