ਅੰਮਿਤਸਰ: 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ 'ਚ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਹਰ ਥਾਂ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਇੱਥੇ ਆਉਣ ਜਾਣ ਵਾਲੇ ਦੀ ਹਰ ਹਰਕਤ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਦਰਬਾਰ ਸਾਹਿਬ ਨੇੜੇ ਭਾਰੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਹੈ। ਇੰਨ੍ਹਾਂ ਹੀ ਨਹੀਂ ਨਾਕਿਆਂ 'ਤੇ ਵੀ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ਹਿਰ 'ਚ ਸੀ.ਸੀ.ਟੀ.ਵੀ ਕੈਮਰਿਆਂ ਨਾਲ ਵੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ।
ਫਲੈਗ ਮਾਰਚ: ਸਾਕਾ ਨੀਲਾ ਤਾਰਾ ਨੂੰ ਵੇਖਦੇ ਹੋਏ ਅੰਮ੍ਰਿਤਸਰ 'ਚ ਵਿਸ਼ੇਸ਼ ਤੌਰ 'ਤੇ ਆਰ.ਏ.ਐਫ਼., ਸੀ.ਆਰ.ਪੀ.ਐਫ ਸਮੇਤ ਹੋਰਨਾਂ ਜ਼ਿਿਲ੍ਹਆਂ ਤੋਂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਖਾਸ ਕਰਕੇ ਪੂਰੇ ਅੰਮ੍ਰਿਤਸਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਨਾਕੇ ਬੰਦੀ ਕੀਤੀ ਗਈ ਹੈ।
- Bomb Near Golden Temple: ਦਰਬਾਰ ਸਾਹਿਬ ਨੇੜੇ ਬੰਬ ਹੋਣ ਦੀ ਸੂਚਨਾ, ਨਿਹੰਗ ਅਤੇ ਉਸਦੇ 4 ਬੱਚੇ ਹਿਰਾਸਤ ਵਿੱਚ, ਜਾਣੋ ਪੂਰਾ ਮਾਮਲਾ
- Cross Border Heroin Smuggling: BSF ਨੇ ਅੰਮ੍ਰਿਤਸਰ 'ਚ ਭਾਰਤ-ਪਾਕਿ ਸਰਹੱਦ 'ਤੇ ਫੜੀ 38 ਕਰੋੜ ਦੀ ਹੈਰੋਇਨ
- Major train accidents: ਦੇਸ਼ ਵਿੱਚ ਹੁਣ ਤੱਕ ਦੇ ਵੱਡੇ ਰੇਲ ਹਾਦਸੇ, ਜਾਣੋ
ਡੀਸੀਪੀ ਦਾ ਬਿਆਨ: ਇਸ ਸਬੰਧੀ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ 6 ਜੂਨ ਨੂੰ ਪੂਰੇ ਅੰਮ੍ਰਿਤਸਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਇੱਥੇ 60 ਦੇ ਕਰੀਬ ਨਾਕੇ ਲਾਏ ਗਏ ਹਨ, ਹਰ ਆਉਣ-ਜਾਣ ਵਾਲੇ ਲੋਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਖਾਸ ਤੌਰ ’ਤੇ ਅੰਮ੍ਰਿਤਸਰ ਵਿੱਚ ਆਰ.ਏ.ਐਫ ਪੁਲੀਸ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੀ.ਆਰ.ਪੀ.ਐਫ ਸਮੇਤ ਹੋਰਨਾਂ ਜ਼ਿਿਲ੍ਹਆਂ ਦੇ ਪੁਲਿਸ ਜਵਾਨ ਵੀ ਤਾਇਨਾਤ ਕਰਕੇ ਪੂਰੇ ਅੰਮ੍ਰਿਤਸਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਥਾਵਾਂ 'ਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਪਤਾ ਲੱਗਦਾ ਹੈ ਕਿ ਕੋਈ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰ ਸਕਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਕਿਸੇ ਨੂੰ ਵੀ ਕਿਸੇ ਵੀ ਕੀਮਤ 'ਤੇ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ।