ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਕਾਨਫ਼ਰੰਸ ਕਰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਤੇ ਜਿਹੜੇ ਪ੍ਰੋਗਰਾਮ ਪੰਜਾਬ ਤੋਂ ਬਾਹਰ ਹੋ ਰਹੇ ਨੇ ਉਥੇ ਸਿੱਖ ਸ਼ਰਧਾਲੂ ਆਪਣੀ ਗੱਡੀਆਂ ਤੇ ਬੱਸਾਂ ਵਿੱਚ ਪੁੱਜ ਰਹੇ ਨੇ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਏਕਤਾ ਦਾ ਸੁਨੇਹਾ ਦਿੱਤਾ ਸੀ ਇਸ ਲਈ ਐਸਜੀਪੀਸੀ ਤੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਸ਼ਤਾਬਦੀ ਮਿਲ ਕੇ ਮਨਾਉਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਰੀਆਂ ਭਾਸ਼ਵਾਂ ਵਿੱਚ ਛਪਵਾਈਆਂ ਜਾਣ ਤਾਂ ਜੋ ਦੇਸ਼-ਵਿਦੇਸ਼ ਵਿੱਚ ਵਸੇ ਸ਼ਰਧਾਲੂ ਉਨ੍ਹਾਂ ਦੇ ਜੀਵਨ ਬਾਰੇ ਜਾਣ ਸਕਣ।