ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਗਰਲਜ਼ ਹੋਸਟਲ ਵਿੱਚ ਐੱਮਐਸਈ ਦੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਦੀ ਪਛਾਣ ਕਾਜਲ ਵਾਸੀ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਿਕ ਇਸ ਘਟਨਾ ਦਾ ਪਤਾ ਸ਼ਾਮ ਕਰੀਬ 7.30 ਵਜੇ ਚੱਲਿਆ। ਜਦੋਂ ਉਸ ਦੀ ਸਹੇਲੀ ਉਸ ਦੇ ਕਮਰੇ ਪਹੁੰਚੀ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਜਿਸ ਤੋਂ ਬਾਅਦ ਯੂਨੀਵਰਸਟੀ ਪ੍ਰਬੰਧਕਾਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਉੱਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਹਾਲੇ ਤੱਕ ਖੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਕਾਜਲ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪਰੇਸਾਨ ਸੀ।
ਹੋਸਟਲ ਦੀ ਵਾਰਡਨ ਨੇ ਦੱਸਿਆ ਕਿ ਉਸ ਨੂੰ ਇਸ ਖ਼ੁਦਕੁਸ਼ੀ ਦੇ ਬਾਰੇ ਕੁੱਝ ਨਹੀਂ ਪਤਾ, ਹੋਸਟਲ ਦੀਆਂ ਕੁੜੀਆਂ ਨੇ ਹੀ ਆ ਕੇ ਉਸ ਨੂੰ ਜਾਣਕਾਰੀ ਦਿੱਤੀ ਸੀ, ਫਿਰ ਪੁਲਿਸ ਨੂੰ ਸੂਚਨਾ ਦਿੱਤੀ ਗਈ।