ਅੰਮ੍ਰਿਤਸਰ: ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੋਰਟ ਵਲੋਂ 48 ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਜਿਸ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਕਿ ਡੇਰਾ ਮੁਖੀ ਜੋ ਕਈ ਗੰਭੀਰ ਮਾਮਲਿਆਂ 'ਚ ਜੇਲ੍ਹ ਬੰਦ ਸੀ, ਉਸ ਨੂੰ ਪੈਰੋਲ ਦੇਣਾ ਬਹੁਤ ਹੀ ਗਲਤ ਹੈ।
ਇਸ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ। ਇਸ ਦੇ ਨਾਲ ਹੀ ਕਈ ਸਜ਼ਾਵਾਂ ਕੱਟ ਚੁੱਕੇ ਸਿੰਘ ਰਿਹਾਅ ਨਹੀਂ ਕੀਤੇ ਜਾ ਰਹੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਚੰਡੀਗੜ੍ਹ ਬੁੜੈਲ ਜੇਲ੍ਹ 'ਚ ਕਈ ਸਿੰਘ ਕੋਰੋਨਾ ਤੋਂ ਪ੍ਰਭਾਵਿਤ ਹਨ, ਪਰ ਫਿਰ ਵੀ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ।
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੁਣ ਤੱਕ ਸਜਾ ਨਹੀਂ ਮਿਲੀ। ਉਨ੍ਹਾਂ ਦਾ ਕਹਿਣਾ ਕਿ ਸਿਆਸੀ ਪਾਰਟੀਆਂ ਵਲੋਂ ਆਪਣੇ ਸਿਆਸੀ ਏਜੰਡੇ ਦੇ ਚੱਲਦਿਆਂ ਉਨ੍ਹਾਂ ਡੇਰਾ ਮੁਖੀ ਨੂੰ ਪੈਰੋਲ ਦਿਵਾਈ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਨਾਲ ਸਰਕਾਰ ਦੇ ਦੋਹਰੇ ਮਾਪਦੰਡਾਂ ਦਾ ਪਤਾ ਚੱਲਦਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰਾਂ ਵਲੋਂ ਸਿੱਖ ਕੌਮ ਨਾਲ ਹਮੇਸ਼ਾ ਧੱਕਾ ਹੀ ਕੀਤਾ ਜਾਂਦਾ ਰਿਹਾ ਹੈ।
ਇਹ ਵੀ ਪੜ੍ਹੋ:ਲਾਲ ਕਿਲਾ ਹਿੰਸਾ: ਚਾਰਜਸ਼ੀਟ 'ਚ ਦੀਪ ਸਿੱਧੂ ਸਣੇ 16 ਲੋਕਾਂ ਨੂੰ ਦੱਸਿਆ ਮੁਲਜ਼ਮ