ਅੰਮ੍ਰਿਤਸਰ: ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਮੁੜ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਹੀ ਐਸਜੀਪੀਸੀ ਦਾ ਪ੍ਰਧਾਨ ਚੁਣਿਆ ਗਿਆ ਹੈ ਲਗਾਤਾਰ ਤੀਜੀ ਵਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ। ਐਸਜੀਪੀਸੀ ਦੇ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਨਾਂਅ ਦਾ ਐਲਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਐਸਜੀਪੀਸੀ ਦੇ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਬੁੱਧਵਾਰ ਨੂੰ ਹੋਣ ਵਾਲੀ ਚੋਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਕਾਲੀ ਦਲ ਨਾਲ ਸਬੰਧਿਤ ਮੈਂਬਰਾਂ ਨੇ ਪ੍ਰਧਾਨਗੀ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦਾ ਨਾਂਅ ਚੁਣਿਆ ਗਿਆ।
ਦੱਸ ਦਈਏ ਕਿ ਪਿਛਲੇ ਦੋ ਸਾਲ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੱਲੇ ਆ ਰਹੇ ਹਨ। ਉਹ ਸਾਲ 2017 ਦੌਰਾਨ ਪਹਿਲੀ ਵਾਰ ਐਸਜੀਪੀਸੀ ਦੇ ਪ੍ਰਧਾਨ ਬਣੇ ਸਨ ਉਨ੍ਹਾਂ ਤੋਂ ਪਹਿਲਾਂ ਪ੍ਰੋ. ਕਿਰਪਾਲ ਸਿੰਘ ਬੰਡੂਗਰ ਪ੍ਰਧਾਨ ਸਨ। ਸਾਲ 2018 ਵਿੱਚ ਲੌਂਗੋਵਾਲ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਸੀ।
ਇਸ ਵਾਰ ਵੀ ਲੌਂਗੋਵਾਲ ਦਾ ਹੀ ਨਾਂਅ ਹੀ ਇਸ ਅਹੁਦੇ ਲਈ ਅੱਗੇ ਮੰਨਿਆ ਜਾ ਰਿਹਾ ਸੀ ਤੇ ਲੌਂਗੋਵਾਲ ਹੁਣ ਐਸਜੀਪੀਸੀ ਦੇ 44ਵੇਂ ਪ੍ਰਧਾਨ ਬਣੇ ਹਨ।