ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਡਟੇ ਹੋਏ ਹਨ। ਇਸ ਦੇ ਚੱਲਦਿਆਂ ਕਿਸਾਨਾਂ ਵਲੋਂ ਸੰਘਰਸ਼ ਲਈ ਲਾਮਬੰਦੀ ਕਰਦਿਆਂ ਕਿਸਾਨ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਅੰਮ੍ਰਿਤਸਰ 'ਚ ਵੀ ਅਦਾਕਾਰਾ ਸੋਨੀਆ ਮਾਨ ਵਲੋਂ ਆਪਣੇ ਪਿਤਾ ਦੀ ਯਾਦ 'ਚ ਕਿਸਾਨ ਮਹਾਂ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ 'ਚ ਸੰਯੁਕਤ ਕਿਸਾਨ ਮੋਰਚੇ ਦੇ ਕਈ ਮੈਂਬਰ ਵੀ ਸ਼ਾਮਲ ਹੋਣਗੇ।
ਇਸ ਮੌਕੇ ਰਾਕੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਵੀ ਕਿਸਾਨ ਮਹਾਂ ਰੈਲੀ 'ਚ ਸ਼ਾਮਲ ਹੋਣਗੇ। ਉਨ੍ਹਾਂ ਵਲੋਂ ਰੈਲੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਕਿਸਾਨਾਂ ਦੀ ਅਵਾਜ ਨੂੰ ਕੇਂਦਰ ਜਲਦੀ ਸੁਣ ਲਵੇ ਅਤੇ ਕਾਨੂੰਨਾਂ ਨੂੰ ਰੱਦ ਕਰ ਦੇਵੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐਮ.ਐਸ.ਪੀ 'ਤੇ ਗਰੰਟੀ ਨਹੀਂ ਮਿਲ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਸਦ ਦੇ ਘਿਰਾਓ ਦਾ ਫੈਸਲਾ ਮੁਲਤਵੀ ਕਰਨ 'ਤੇ ਬੋਲਿਆ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹਨ, ਜੋ ਫੈਸਲਾ ਆਵੇਗਾ ਉਸ ਨੂੰ ਪ੍ਰਵਾਨ ਕੀਤਾ ਜਾਵੇਗਾ।
ਇਸ ਮੌਕੇ ਅਦਾਕਾਰਾ ਸੋਨੀਆ ਮਾਨ ਦਾ ਕਹਿਣਾ ਕਿ ਉਨ੍ਹਾਂ ਦੇ ਪਿਤਾ ਕਿਸਾਨ ਆਗੂ ਸੀ, ਜਿਸ ਕਾਰਨ ਉਨ੍ਹਾਂ ਵਲੋਂ ਆਪਣੇ ਪਿਤਾ ਦੀ ਯਾਦ ਮੌਕੇ ਕਿਸਾਨ ਮਹਾਂ ਰੈਲੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਸੰਘਰਸ਼ ਪ੍ਰਤੀ ਲਾਮਬੰਦ ਕਰਨਾ ਹੈ, ਕਿਉਂਕਿ ਮਾਝੇ ਦੇ ਲੋਕਾਂ ਦੀ ਦਿੱਲੀ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਬਹੁਤ ਘੱਟ ਸੀ।
ਇਹ ਵੀ ਪੜ੍ਹੋ:ਜਦੋਂ ਮਾਵਾਂ ਬੱਚਿਆਂ ਨੂੰ ਪੜ੍ਹਣ ਲਈ ਬਾਹਰ ਖੇਡਣ ਭੇਜੇ, ਜਾਣੋ ਕਿਵੇਂ