ETV Bharat / state

ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਦਾ ਦਿਹਾਂਤ

author img

By

Published : Oct 7, 2020, 12:33 PM IST

Updated : Oct 7, 2020, 1:08 PM IST

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਬੁੱਧਵਾਰ ਨੂੰ ਯਾਨੀ ਕਿ ਅੱਜ ਦਿਹਾਂਤ ਹੋ ਗਿਆ ਹੈ।

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਬੁੱਧਵਾਰ ਨੂੰ ਯਾਨੀ ਕਿ ਅੱਜ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ।

ਵੀਡੀਓ
ਫ਼ੋਟੋ
ਫ਼ੋਟੋ

ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਪ੍ਰਗਟਿਆ ਤੇ ਕਿਹਾ ਕਿ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਪੂਰੀ ਸਿੱਖ ਕੌਮ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਅਕਾਲ ਪੁਰਖ ਨੂੰ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ਣ ਦੀ ਅਰਦਾਸ ਕੀਤੀ।

ਵੀਡੀਓ

ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣਾ ਉੱਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਆਪਣਾ ਦੁੱਖ ਪ੍ਰਗਟ ਕੀਤਾ।

  • ਅਕਾਲ ਪੁਰਖ ਵੱਲੋਂ ਬਖ਼ਸ਼ੀ ਗੁਰੂ ਘਰ ਦੀ ਸੇਵਾ ਨੂੰ ਤਨੋਂ-ਮਨੋਂ ਨਿਭਾਉਣ ਵਾਲੇ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ, ਗਿਆਨੀ ਸੁਖਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਗਹਿਰਾ ਦੁੱਖ ਵਿਅਕਤ ਕਰਦਾ ਹੈ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ 'ਚ ਸਦੀਵੀਂ ਨਿਵਾਸ ਬਖ਼ਸ਼ਿਸ਼ ਕਰਨ। pic.twitter.com/4Z84KdfDRr

    — Shiromani Akali Dal (@Akali_Dal_) October 7, 2020 " class="align-text-top noRightClick twitterSection" data=" ">

ਬਿਕਰਮ ਮਜੀਠੀਆ ਨੇ ਵੀ ਟਵਿਟਰ ਉੱਤੇ ਟਵੀਟ ਕਰਕੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣਾ ਉੱਤੇ ਦੁੱਖ ਪ੍ਰਗਟ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਅਕਾਲ ਪੁਰਖ ਨੂੰ ਅਰਦਾਸ ਕੀਤੀ ਕਿ ਨੇਕ ਰੂਹ ਨੂੰ ਆਪਣੇ ਚਰਨੀਂ ਲਾਉਣ।

  • ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ, ਗਿਆਨੀ ਸੁਖਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਲੱਗਾ। ਅਕਾਲ ਪੁਰਖ ਉਨ੍ਹਾਂ ਦੀ ਨੇਕ ਰੂਹ ਨੂੰ ਆਪਣੇ ਚਰਨੀਂ ਲਾਉਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। pic.twitter.com/spSDW2tFK8

    — Bikram Majithia (@bsmajithia) October 7, 2020 " class="align-text-top noRightClick twitterSection" data=" ">

Last Updated : Oct 7, 2020, 1:08 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.