ਅੰਮ੍ਰਿਤਸਰ: ਗੁਰਦੁਆਰੇ ਵਿੱਚ ਗਰੁੜ ਸਾਹਿਬ ਪਾਠ ਦੇ ਭੋਗ ਨੂੰ ਲੈ ਕੇ ਵਿਵਾਦ ਛਿੜ ਗਿਆ। ਅੰਮ੍ਰਿਤਸਰ ਦੇ ਗੁਰੂ ਨਾਨਕ ਪੁਰਾ ਦੇ ਸਿੰਘ ਸਭਾ ਗੁਰਦੁਆਰੇ ਵਿੱਚ ਕਾਫ਼ੀ ਸਮੇਂ ਤੋਂ ਹਿੰਦੂਆਂ ਵੱਲੋਂ ਗਰੁੜ ਪਾਠ ਦਾ ਭੋਗ ਕਰਵਾਇਆ ਜਾਂਦਾ ਹੈ। ਸਤਿਕਾਰ ਕਮੇਟੀ ਪੁਲਿਸ ਪ੍ਰਸ਼ਾਸਨ ਦੇ ਨਾਲ ਗੁਰਦੁਆਰੇ ਵਿੱਚ ਪਹੁੰਚੀ ਅਤੇ ਗੁਰਦੁਆਰੇ ਦੇ ਗ੍ਰੰਥੀ ਨੂੰ ਹਿਦਾਇਤਾਂ ਦਿੱਤੀਆਂ ਕਿ ਅਜਿਹਾ ਅੱਗੇ ਤੋਂ ਨਹੀਂ ਹੋਣਾ ਚਾਹੀਦਾ।
ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਿੰਸੀਪਲ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਸਨਮਾਨ ਨੂੰ ਵੇਖਦਿਆਂ ਗੁਰਦੁਆਰਿਆਂ ਵਿੱਚ ਹੋਰ ਕੋਈ ਪਾਠ ਨਹੀਂ ਹੋ ਸਕਦਾ। ਉਨ੍ਹਾਂ ਨੇ ਇਹ ਵੀ ਆਖਿਆ ਕਿ ਗੁਰਦੁਆਰੇ ਦੇ ਗ੍ਰੰਥੀ ਅਤੇ ਪ੍ਰਬੰਧਕਾਂ ਨੇ ਮੁਆਫੀ ਮੰਗ ਲਈ ਹੈ ਅਤੇ ਅੱਗੇ ਤੋਂ ਅਜਿਹਾ ਨਾ ਹੋਣ ਦਾ ਭਰੋਸਾ ਦਿਵਾਇਆ ਹੈ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਜਾਪਾਨ 'ਚ ਫਸੇ 119 ਭਾਰਤੀਆਂ ਤੇ 4 ਮੁਲਕਾਂ ਦੇ 5 ਨਾਗਰਿਕ ਭਾਰਤ ਪੰਹੁਚੇ
ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਸ਼ਿਕਾਇਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਐਸਜੀਪੀਸੀ ਤੋਂ ਮੰਗ ਕੀਤੀ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ।