ਅੰਮ੍ਰਿਤਸਰ: ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਪੁਲਿਸ ਨੇ ਸਵੇਰੇ-ਸਵੇਰੇ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ। ਦਰਾਅਸਰ ਜੰਡਿਆਲਾ ਗੁਰੂ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਕਾਰਵਾਈ ਦੌਰਾਨ ਇੱਕ ਗੈਂਗਸਟਰ ਦੀ ਮੌਤ ਹੋ ਗਈ ਹੈ। ਇਸ ਪੂਰੀ ਕਾਰਵਾਈ ਦੌਰਾਨ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਹੈ।
ਗੈਂਗਸਟਰ ਅਮਰੀ ਦੀ ਮੌਤ: ਦੱਸ ਦਈਏ ਕਿ ਜੰਡਿਆਲਾ ਗੁਰੂ ਵਿੱਚ ਮਾਰੇ ਗਈ ਗੈਂਗਸਟਰ ਦੀ ਪਛਾਣ ਅੰਮ੍ਰਿਤਪਾਲ ਅਮਰੀ ਵੱਜੋਂ ਹੋਈ ਹੈ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਗੈਂਗਸਟਰ ਅੰਮ੍ਰਿਤਪਾਲ ਅਮਰੀ 3 ਕਤਲ ਕੇਸਾਂ ਵਿੱਚ ਸ਼ਾਮਲ ਸੀ।
ਇੱਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ: ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਪੂਰੀ ਕਾਰਵਾਈ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ ਜੋ ਕਿ ਹਸਪਤਾਲ ਵਿੱਚ ਜੇਰੇ ਇਲਾਜ਼ ਹੈ।
ਹੈਰੋਇਨ ਦੀ ਬਰਾਮਦਗੀ ਕਰਨ ਗਈ ਸੀ ਪੁਲਿਸ: ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ 2 ਕਿਲੋ ਹੈਰੋਇਨ ਲੁਕਾ ਕੇ ਰੱਖੀ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ ਸੀ। ਪਰ ਇਸੇ ਦੌਰਾਨ ਗੈਂਗਸਟਰ ਨੇ ਉੱਥੇ ਇੱਕ ਪਿਸਤੌਲ ਵੀ ਲਕੋਇਆ ਹੋਇਆ ਸੀ। ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਸੀ। ਜਦੋਂ ਪੁਲਿਸ ਨੇ ਉਸ ਨੂੰ ਰੁਕਣ ਲਈ ਕਿਹਾ ਤਾਂ ਉਹ ਨਾ ਰੁਕਿਆ ਤੇ ਗੋਲੀਬਾਰੀ ਜਾਰੀ ਰੱਖੀ। ਇਸੇ ਦੌਰਾਨ ਫਿਰ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਗੈਂਗਸਟਰ ਦੀ ਮੌਤ ਹੋ ਗਈ।
ਪੁਲਿਸ ਨੇ ਇੱਕ ਪਿਸਤੌਲ ਕੀਤਾ ਬਰਾਮਦ: ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
- Tamil Nadu Floods: ਹੜ੍ਹ ਕਾਰਨ 10 ਮੌਤਾਂ, ਸੈਂਕੜੇ ਪਿੰਡ ਪਾਣੀ 'ਚ ਡੁੱਬੇ: ਬਚਾਅ ਅਤੇ ਰਾਹਤ ਕਾਰਜ ਜਾਰੀ
- ਅੰਮ੍ਰਿਤਸਰ ਵਿੱਚ ਮੋਟਰਸਾਈਕਲ ਠੀਕ ਕਰਵਾਉਣ ਆਏ ਦੋ ਨੌਜਵਾਨਾਂ ਨੇ ਦੁਕਾਨ 'ਤੇ ਚਲਾਈਆਂ ਗੋਲੀਆਂ, ਇੱਕ ਜ਼ਖ਼ਮੀ
- Lawrence Bishnoi Jail Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਅੱਜ ਸੁਣਵਾਈ, SIT ਨੇ ਇੰਟਰਵਿਊ ਰਾਜਸਥਾਨ 'ਚ ਹੋਣ ਦੀ ਜਤਾਈ ਸੀ ਸੰਭਾਵਨਾ