ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਲਗਾਤਾਰ ਹੀ ਕਾਨੂੰਨ ਪ੍ਰਬੰਧ ਦੀ ਸਥਿਤੀ ਲਗਾਤਾਰ ਵਿਗੜਦੀ ਦਿਸ ਰਹੀ ਹੈ। ਆਏ ਦਿਨ ਹੀ ਲੁੱਟ ਖੋਹ ਅਤੇ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜੇਕਰ ਹਲਕਾ ਜੰਡਿਆਲਾ ਗੁਰੂ ਦੀ ਗੱਲ ਕੀਤੀ ਜਾਵੇ ਤਾਂ ਜੰਡਿਆਲਾ ਗੁਰੂ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਹਿੱਲੀ ਹੋਈ ਹੈ। ਆਮ ਲੋਕ ਘਰ ਤੋਂ ਬਾਹਰ ਨਿਕਲਣ ਤੋਂ ਵੀ ਡਰਦੇ ਹਨ।ਜੰਡਿਆਲਾ ਗੁਰੂ ਵਿੱਚ ਪਿਛਲੇ ਦਿਨੀਂ ਹੀ ਸ਼ਰੇਆਮ ਗੁੰਡਾਗਰਦੀ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਸਨ।
ਸਬਜੀ ਵੇਚਣ ਵਾਲੇ ਨੂੰ ਮਾਰੀ ਗੋਲੀ ; ਅੱਜ ਇੱਕ ਨਵਾਂ ਮਾਮਲਾ ਜੰਡਿਆਲਾ ਗੁਰੂ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਕਿ ਦੇਰ ਸ਼ਾਮ ਘਾਹ ਮੰਡੀ ਚੌਂਕ ਵਿੱਚ ਇਕ ਸਬਜ਼ੀ ਵੇਚਣ ਵਾਲੇ ਲਕਸ਼ਮਣ ਦਾਸ ਨੂੰ ਅਣਪਛਾਤਿਆਂ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਜ਼ਖ਼ਮੀ ਲਕਸ਼ਮਣ ਦਾਸ ਦੇ ਪੁੱਤਰ ਨਾਲ ਕੱਝ ਵਿਅਕਤੀ ਲੜ ਰਹੇ ਸਨ। ਜਦੋਂ ਲਕਸ਼ਮਣ ਦਾਸ ਬਚਾਉਣ ਲਈ ਅੱਗੇ ਹੋਇਆ ਤਾਂ ਉਹਨਾਂ ਵਿਅਕਤੀਆਂ ਵੱਲੋਂ ਗੋਲ਼ੀ ਚਲਾ ਦਿੱਤੀ ਗਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
- ਹੁਸ਼ਿਆਰਪੁਰ 'ਚ ਮੀਟ ਮੱਛੀ ਵੇਚਣ ਵਾਲਿਆਂ ਨੂੰ ਹਫਤੇ ਦਾ ਨੋਟਿਸ, ਸਿਹਤ ਅਫਤਰ ਨੇ ਕਿਹਾ- ਸੜਕਾਂ 'ਤੇ ਕੱਟਿਆ ਮੀਟ ਤਾਂ ਹੋਵੇਗੀ ਸਖਤ ਕਾਰਵਾਈ...
- ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ 2000 ਰੁਪਏ
- ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥਣਾ ਜਾਣਗੀਆਂ ਜਪਾਨ ਫੇਰੀ ‘ਤੇ
ਜੰਡਿਆਲਾ ਗੁਰੂ ਦੇ ਡੀਐੱਸਪੀ ਨੇ ਦੱਸਿਆ ਕਿ ਜਿਸ ਵਿਅਕਤੀ ਦੇ ਗੋਲੀ ਲੱਗੀ ਹੈ, ਉਸਦੇ ਪੁੱਤਰ ਦਾ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ ਤਾਂ ਦੂਸਰੇ ਧਿਰ ਦੇ ਤਿੰਨ ਨੌਜਵਾਨਾਂ ਵੱਲੋਂ ਉੱਥੇ ਗੋਲੀਆਂ ਚਲਾਈਆਂ ਗਈਆਂ ਜੋ ਗੋਲੀ ਇੱਕ ਲਕਸ਼ਮਣ ਦਾਸ ਦੇ ਲੱਗੀ, ਜਿਸਨੂੰ ਕਿ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸਦੇ ਪੁੱਤਰ ਦੇ ਬਿਆਨਾਂ ਉੱਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਡੀਐੱਸਪੀ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਪਹਿਚਾਣ ਵੀ ਹੋ ਚੁੱਕੀ ਹੈ ਫਿਲਹਾਲ ਪੁਲਿਸ ਮਾਮਲਾ ਦਰਜ ਕਰ ਰਹੀ ਹੈ। ਜਲਦ ਹੀ ਉਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।