ETV Bharat / state

Guru Angad Dev Ji : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੰਗਤ - ਗੁਰੂ ਅੰਗਦ ਦੇਵ ਜੀ ਦਾ ਪਹਿਲਾਂ ਨਾਂਅ

Gurgaddi Day of Sri Guru Angad Dev ji: ਸਿੱਖਾਂ ਦੇ ਦੂਜੇ ਗੁਰੂ, ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਗੁਰਤਾ ਗੱਦੀ ਦਿਵਸ ਦੀਆ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

Guru Angad Dev Ji, Golden Temple
Guru Angad Dev Ji
author img

By ETV Bharat Punjabi Team

Published : Oct 3, 2023, 1:55 PM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੰਗਤ

ਅੰਮ੍ਰਿਤਸਰ: ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਵੱਡੀ ਗਿਣਤੀ ਵਿੱਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਜਿੱਥੇ ਉਨ੍ਹਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ, ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸੰਗਤ ਵੱਲੋਂ ਅੱਜ ਦੇ ਪਾਵਨ ਦਿਨ ਦੀ ਵਧਾਈਆਂ ਦਿੱਤੀਆ ਗਈਆਂ।

ਪਹਿਲਾਂ ਭਾਈ ਲਹਿਣਾ ਵਜੋਂ ਜਾਣੇ ਜਾਂਦੇ ਸੀ: ਇਸ ਮੌਕੇ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਅਤੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾ ਗੱਦੀ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਅੰਗਦ ਦੇਵ ਜੀ ਦਾ ਪਹਿਲਾਂ ਨਾਂਅ ਭਾਈ ਲਹਿਣਾ ਸਿੰਘ ਸੀ। ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫ਼ਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ ਹੋ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ।

ਉਨ੍ਹਾਂ ਕਿਹਾ ਕਿ ਜਿੱਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਉੱਤੇ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਭਾਰੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤ ਗੁਰੂ ਮਹਾਰਾਜ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.