ਅੰਮ੍ਰਿਤਸਰ: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵਿਧਾਇਕ ਹਰਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਰੈਲੀ ਕੀਤੀ। ਇਸ ਦੌਰਾਨ ਲੋਕਾਂ ਦਾ ਭਾਰੀ ਇਕੱਠ ਰਿਹਾ ਤੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਗਿਣਤੀ ਵਿੱਚ ਵੋਟ ਪਾ ਕੇ ਜਿੱਤ ਦਿਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਗੁਰਜੀਤ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਭਾਜਪਾ ਵੱਲੋਂ ਉਮੀਦਵਾਰ ਹਰਦੀਪ ਪੁਰੀ ਉਨ੍ਹਾਂ ਲਈ ਚੁਣੌਤੀ ਨਹੀਂ ਹਨ। ਉਨ੍ਹਾਂ ਕਿਹਾ ਕਿ ਚੋਣਾਂ 'ਚ ਲੋਕ ਭਾਜਪਾ ਨੂੰ ਦੱਸ ਦੇਣਗੇ ਕਿ ਲੋਕ ਬਾਹਰੀ ਉਮੀਦਵਾਰ ਨੂੰ ਪਸੰਦ ਨਹੀਂ ਕਰਦੇ, ਸਗੋਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੇ, ਉਸ ਨੂੰ ਪਸੰਦ ਕਰਦੇ ਹਨ।
ਇਸ ਤੋਂ ਇਲਾਵਾ ਗੁਰਜੀਤ ਔਜਲਾ ਨੇ ਕਿਹਾ ਕਿ ਰਾਸ਼ਟਰਵਾਦ 'ਤੇ ਵੋਟ ਮੰਗਣ ਵਾਲੀ ਸਰਕਾਰ ਆਪਣੇ ਵੇਲੇ ਤੇ ਕੀਤੇ ਗਏ ਕੰਮਾਂ 'ਤੇ ਨਜ਼ਰ ਕਿਉਂ ਨਹੀਂ ਪਾਉਂਦੀ। ਇਸ ਦੇ ਨਾਲ ਹੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਹ ਆਪਣੇ ਹਲਕੇ ਤੋਂ ਸਾਂਸਦ ਔਜਲਾ ਨੂੰ ਵੱਡੀ ਗਿਣਤੀ 'ਚ ਜਿਤਾ ਕੇ ਕੇਂਦਰ ਵਿੱਚ ਕਾਂਗਰਸ ਸਰਕਾਰ ਬਣਾਉਣਗੇ।