ਅੰਮ੍ਰਿਤਸਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ (Punjab Assembly Election Results) ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੂੰ ਬਹੁਮਤ ਮਿਲਿਆ ਹੈ। ਜਿਸ ਤੋਂ ਬਾਅਦ ਕਿ ਕਾਂਗਰਸ ਦੇ ਵੱਡੇ-ਵੱਡੇ ਕੱਦਵਾਰ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕਿ ਕਾਂਗਰਸ ਦੇ ਮੁੱਖ ਮੰਤਰੀ (Congress Chief Minister) ਦੇ ਚਿਹਰਾ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ (President of the Punjab Congress) ਨਵਜੋਤ ਸਿੰਘ ਸਿੱਧੂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਲਗਾਤਾਰ ਹੀ ਕਾਂਗਰਸ ਵਿੱਚ ਹੁਣ ਫੁੱਟ ਪੈਂਦੀ ਹੋਈ ਦਿਖਾਈ ਦੇ ਰਹੀ ਹੈ।
ਔਜਲਾ ਦਾ ਸਿੱਧੂ ‘ਤੇ ਵਾਰ
ਜਿਸ ਦੇ ਚਲਦੇ ਅੰਮ੍ਰਿਤਸਰ ਤੋਂ ਸਾਂਸਦ (MP from Amritsar) ਗੁਰਜੀਤ ਸਿੰਘ ਔਜਲਾ ਨੇ ਇਸ ਹਾਰ ਦਾ ਜ਼ਿੰਮੇਵਾਰ ਨਵਜੋਤ ਸਿੰਘ ਸਿੱਧੂ ਨੂੰ ਠਹਿਰਾਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਕਾਂਗਰਸ ਦੀ ਹੋਈ ਹਾਰ ਦਾ ਸਭ ਤੋਂ ਵੱਡਾ ਕਾਰਨ ਨਵਜੋਤ ਸਿੰਘ ਸਿੱਧੂ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਮਿਸ ਗਾਈਡਿਡ ਮਿਜ਼ਾਈਲ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਨਿਕਲਿਆ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੀ ਹਾਰ ਹੋਈ ਤਾਂ ਸਾਰੇ ਕਾਂਗਰਸੀ ਵਰਕਰਾਂ ਦੇ ਚਿਹਰੇ ਮੁਰਝਾਏ ਹੋਏ ਸਨ, ਪਰ ਨਵਜੋਤ ਸਿੰਘ ਸਿੱਧੂ ਦੇ ਚਿਹਰੇ ਤੇ ਇੱਕ ਵੱਖਰੀ ਖੁਸ਼ੀ ਝਲਕ ਰਹੀ ਸੀ ਇੰਜ ਲੱਗਿਆ ਜਿਸ ਤਰ੍ਹਾਂ ਦਾ ਬਦਲਾਅ ਨਵਜੋਤ ਸਿੰਘ ਸਿੱਧੂ ਚਾਹੁੰਦੇ ਹਨ।
ਉਸ ਤਰ੍ਹਾਂ ਦਾ ਬਦਲਾਅ ਹੀ ਹੋਇਆ ਹੋਵੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਲੋਕਤੰਤਰ ਹੈ ਅਤੇ ਲੋਕਾਂ ਵੱਲੋਂ ਦਿੱਤਾ ਫ਼ਤਵਾ ਅਸੀਂ ਕਬੂਲ ਕਰਦੇ ਹਾਂ, ਉਨ੍ਹਾਂ ਆਪਣੇ ਬਾਰੇ ਬੋਲਦੇ ਹੋਏ ਕਿਹਾ ਕਿ 2024 ਦੀ ਮੈਂਬਰ ਪਾਰਲੀਮੈਂਟ ਚੋਣਾਂ ਦੌਰਾਨ ਜੇਕਰ ਅੰਮ੍ਰਿਤਸਰ ਦੇ ਲੋਕਾਂ ਨੂੰ ਗੁਰਜੀਤ ਸਿੰਘ ਔਜਲਾ ਦਾ ਕੰਮ ਚੰਗਾ ਲੱਗਾ ਹੋਏਗਾ ਤੇ ਉਹ ਦੁਬਾਰਾ ਮੌਕਾ ਦੇਣਗੇ ਨਹੀਂ ਤਾਂ ਲੋਕਾਂ ਦਾ ਫਤਵਾ ਸਾਨੂੰ ਸਿਰ ਮੱਥੇ ਹੈ।
ਔਜਲਾ ਦੀ ਸਿਰਸਾ ਨੂੰ ਨਸੀਅਤ
ਇਸ ਤੋਂ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਭਗਵੰਤ ਮਾਨ ਵੱਲੋਂ ਕੇਜਰੀਵਾਲ ਦੇ ਪੈਰੀਂ ਹੱਥ ਲਗਾਉਣ ਦੇ ਬਾਅਦ ਵਿਵਾਦ ਖੜ੍ਹਾ ਹੋ ਰਿਹਾ ਹੈ, ਇਹ ਬੇਬੁਨਿਆਦੀ ਹੈ ਅਤੇ ਭਗਵੰਤ ਮਾਨ ਨੇ ਆਪ ਤੋਂ ਵੱਡੇ ਦਾ ਸਤਿਕਾਰ ਕੀਤਾ ਹੈ ਅਤੇ ਸਤਿਕਾਰ ਕਰਨਾ ਸਾਡੇ ਪੰਜਾਬੀਆਂ ਦੇ ਖ਼ੂਨ ਵਿੱਚ ਹੈ।
ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲੀ ਦਲ ਦੀ ਹਾਰ ਤੇ ਬਿਆਨ ਦਿੱਤਾ ਗਿਆ ਹੈ। ਉਸ ਤੋਂ ਉਨ੍ਹਾਂ ਕਿਹਾ ਕਿ ਜੋ ਲੋਕ ਪੀੜ੍ਹੀ ਦਰ ਪੀੜ੍ਹੀ ਗੁਰੂਆਂ ਨੂੰ ਮੰਨਦੇ ਆ ਰਹੇ ਹਨ। ਉਨ੍ਹਾਂ ਨੇ ਹੀ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਇਹ ਲੋਕਤੰਤਰ ਹੈ ਲੋਕਤੰਤਰ ਦੇ ਵਿੱਚ ਲੋਕਾਂ ਦੀ ਸਰਕਾਰ ਹੁੰਦੀ ਹੈ ਜੇਕਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਹਾਰ ਨੂੰ ਕਬੂਲਿਆ ਹੈ ਤਾਂ ਫਿਰ ਜਥੇਦਾਰ ਸਾਹਿਬ ਨੂੰ ਇਸ ਤਰ੍ਹਾਂ ਦੇ ਬਿਆਨ ਨਹੀਂ ਦੇਣੇ ਚਾਹੀਦੇ।
ਇਹ ਵੀ ਪੜ੍ਹੋ:AAP ਦਾ VICTORY ਮਾਰਚ ਅੱਜ, ਕੇਜਰੀਵਾਲ ਹੋਣਗੇ ਸ਼ਾਮਲ