ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਨ ਵਾਸਤੇ ਉਨ੍ਹਾਂ ਦੇ ਪੁਰਾਣੇ ਸਾਥੀ ਅਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਹਸਪਤਾਲ ਵਿਚ ਪਹੁੰਚੇ, ਪਰ ਇਸ ਦੌਰਾਨ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਓਮ ਪ੍ਰਕਾਸ਼ ਸੋਨੀ ਦੇ ਨਾਲ ਮੁਲਾਕਾਤ ਕਰਨ ਨਹੀਂ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੋਨੀ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰ ਸਾਰੀ ਸਥਿਤੀ ਦਾ ਜਾਇਜ਼ਾ ਲਿਆ।
ਪੰਜਾਬ ਵਿੱਚ ਬਣੇ ਹਾਲਾਤ ਨਾਲ ਨਜਿੱਠਣ ਬਾਰੇ ਵੀ ਸੋਚੇ ਮੁੱਖ ਮੰਤਰੀ : ਓਮਪ੍ਰਕਾਸ਼ ਸੋਨੀ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਉਨ੍ਹਾਂ ਦੇ ਨਾਲ ਮੁਲਾਕਾਤ ਕਰ ਪੱਤਰਕਾਰ ਨਾਲ ਗੱਲਬਾਤ ਕੀਤੀਥ। ਗੁਰਜੀਤ ਸਿੰਘ ਔਜਲਾ ਨੇ ਬੋਲਦਿਆਂ ਕਿਹਾ ਕਿ ਬੇਹੱਦ ਅਫ਼ਸੋਸ ਵਾਲੀ ਗੱਲ ਹੈ ਕਿ ਜਿਸ ਤਰ੍ਹਾਂ ਦੀ ਸਰਕਾਰ ਆਪਣੀ ਕਾਰਗੁਜ਼ਾਰੀ ਦਿਖਾ ਰਹੀ ਹੈ ਇਹ ਉਨ੍ਹਾਂ ਨੂੰ ਸੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਹਨ ਅਤੇ ਪੰਜਾਬ ਪਹਿਲਾਂ ਹੀ ਕਰਜ਼ੇ ਹੇਠਾਂ ਡੁੱਬਿਆ ਪਿਆ ਹੈ ਅਤੇ ਨਾ ਹੀ ਕੇਂਦਰ ਸਰਕਾਰ ਇਨ੍ਹਾਂ ਦੀ ਮਦਦ ਕਰਨਾ ਚਾਹੁੰਦੀ ਹੈ। ਹਲਾਤ ਨਾਲ ਕਿਸ ਤਰ੍ਹਾਂ ਨਜਿੱਠਿਆ ਜਾਵੇ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੋਚਣਾ ਚਾਹੀਦਾ ਹੈ ਨਾ ਕਿ ਇੱਕ ਫਿਲਮ ਬਣਾ ਕੇ ਉਨ੍ਹਾਂ ਨੂੰ ਹਰੇਕ ਕਾਂਗਰਸ ਦੀ ਗ੍ਰਿਫਤਾਰੀ ਦਿਖਾਉਣੀ ਚਾਹੀਦੀ ਹੈ।
- Punjab Flood Update: ਪੰਜਾਬ ਦੇ ਕਈ ਇਲਾਕਿਆਂ ਵਿੱਚ ਰਾਹਤ, ਕਈ ਥਾਂ ਅਜੇ ਵੀ ਮੰਡਰਾ ਰਿਹੈ ਹੜ੍ਹਾਂ ਦਾ ਖ਼ਤਰਾ, ਹੁਣ ਤੱਕ 10 ਮੌਤਾਂ
- Faridkot News: ਫਰੀਦਕੋਟ 'ਚ ਬਰਸਾਤ ਦਾ ਕਹਿਰ, ਮਕਾਨ ਦੀ ਛੱਤ ਡਿਗਣ ਕਾਰਨ ਗਰਭਵਤੀ ਔਰਤ ਸਣੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
- Water Logging: ਬਰਸਾਤ ਘਟੀ ਪਰ ਨਹੀਂ ਬਦਲੇ ਹਾਲਾਤ, ਲੁਧਿਆਣਾ ਦੇ ਬੁੱਢੇ ਨਾਲੇ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ
ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਕਾਂਗਰਸੀ ਲੀਡਰ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਉਸ ਵੇਲੇ ਵੀ ਇਹ ਫ਼ਿਲਮ ਤਿਆਰ ਕੀਤੀ ਜਾ ਰਹੀ ਸੀ ਤਾਂ ਜੋ ਕਿ ਲੋਕਾਂ ਦੇ ਵਿਚ ਇਕ ਦਹਿਸ਼ਤ ਦਾ ਮਹੌਲ ਪਾਇਆ ਜਾ ਸਕੇ। ਅੱਗੇ ਬੋਲਦਿਆਂ ਕਿਹਾ ਕਿ ਅਸੀਂ ਡਾਕਟਰਾਂ ਦੇ ਨਾਲ ਗੱਲਬਾਤ ਕੀਤੀ ਹੈ ਅਤੇ ਓਪੀ ਸੋਨੀ ਆਈਸੀਯੂ ਵਿਚ ਦਾਖਲ ਹਨ।
ਓਪੀ ਸੋਨੀ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਪੁਰਾਣੇ ਸਾਥੀ : ਇੱਥੇ ਜ਼ਿਕਰਯੋਗ ਅੰਮ੍ਰਿਤਸਰ ਤੋਂ ਪੰਜ ਵਾਰ ਬਣੇ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਦੋ ਦਿਨ ਪਹਿਲਾਂ ਚੰਡੀਗੜ੍ਹ ਤੋਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਕਚਹਿਰੀ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਉਹਨਾਂ ਦਾ ਹਾਲ ਚਾਲ ਜਾਣਨ ਵਾਸਤੇ ਹੁਣ ਉਹਨਾਂ ਦੇ ਪੁਰਾਣੇ ਸਾਥੀ ਪਹੁੰਚ ਰਹੇ ਹਨ।