ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਲਕਾ ਦੱਖਣੀ ਦੇ ਉਮੀਦਵਾਰ ਤਲਬੀਰ ਗਿੱਲ ਵੱਲੋਂ ਹਲਕਾ ਦੱਖਣੀ ਤੋਂ ਕਾਗਰਸੀ ਵਿਧਾਇਕ ਦੀ ਸਜੀ ਬਾਂਹ ਕਹੇ ਜਾਣ ਵਾਲੇ ਪਬਲਿਕ ਕੋਆਰਡੀਨੇਟਰ ਗੁਰਮੀਤ ਸੰਧੂ ਦਾ ਅਕਾਲੀ ਦਲ ਵਿਚ ਆਉਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਅਕਾਲੀ ਆਗੂਆ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਇਸ ਸੰਬਧੀ ਗੱਲਬਾਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਲਬੀਰ ਗਿੱਲ ਨੇ ਦੱਸਿਆ ਕਿ ਕਾਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰਿਆਂ ਦੀਆ ਗਲਤ ਨੀਤੀਆਂ ਤੋਂ ਤੰਗ ਆ ਕੇ ਉਹਨਾਂ ਦੀ ਪਾਰਟੀ ਛੱਡੀ ਹੈ। ਪਬਲਿਕ ਕੋਆਰਡੀਨੇਟਰ ਗੁਰਮੀਤ ਸੰਧੂ ਜੀ ਕਈ ਵਿਧਾਇਕ ਬੁਲਾਰਿਆਂ ਦੀ ਸਜੀ ਬਾਂਹ ਕਹੇ ਜਾਦੇ ਸਨ ਸ੍ਰੋਮਣੀ ਅਕਾਲੀ ਦਲ ਬਸਪਾ ਵਿਚ ਸ਼ਾਮਿਲ ਹੋਏ ਹਨ ਜਿਥੇ ਉਹਨਾ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ ਅਤੇ ਸ੍ਰੋਮਣੀ ਅਕਾਲੀ ਦਲ ਪਰਿਵਾਰ ਵਿਚ ਉਹਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਲੋਕ ਕਾਗਰਸ ਦੀਆ ਮਾਰੂ ਨੀਤੀਆਂ ਤੋਂ ਤੰਗ ਨਜ਼ਰ ਆ ਰਹੇ ਹਨ, ਉਹਨਾਂ ਇਸ ਵਾਰ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਬਣਾਉਣ ਦਾ ਮਨ ਬਣਾਇਆ ਹੋਇਆ ਹੈ ਅਤੇ ਜਨਤਾ ਦਾ ਭਰਵਾ ਹੁੰਗਾਰਾ ਸ੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਨੂੰ ਮਿਲ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿਚ ਮੁੜ ਤੌ ਸੂਬੇ ਵਿਚ ਸ੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਬਣੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਕਾਸ ਦੀਆ ਲਹਿਰਾ ਬਹਿਰਾ ਕੀਤੀਆਂ ਜਾਣਗੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਕਾਗਰਸ ਤੋਂ ਸ੍ਰੋਮਣੀ ਅਕਾਲੀ ਦਲ ਵਿਚ ਪਹੁੰਚੇ ਗੁਰਮੀਤ ਸੰਧੂ ਨੇ ਦੱਸਿਆ ਕਿ ਕਾਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰਿਆਂ ਦੀਆ ਗਲਤ ਨੀਤੀਆਂ ਅਤੇ ਹਲਕਾ ਦੱਖਣੀ ਵਿਚ ਵਿਕਾਸ ਨਾਲ ਹੋਣ ਦੇ ਕਾਰਨ ਲੋਕਾਂ ਦੇ ਵਿਰੋਧ ਦੇ ਚਲਦਿਆਂ ਮੈ ਕਾਗਰਸੀ ਵਿਧਾਇਕ ਇੰਦਰਬੀਰ ਸਿੰਘ ਬੁਲਾਰਿਆ ਅਤੇ ਕਾਗਰਸ ਨੂੰ ਅਲਵਿਦਾ ਕਿਹਾ ਹੈ ਅਤੇ ਜਦੋਂ ਮੈਂ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਇਆ ਹਾਂ ਅਤੇ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਪਰਿਵਾਰ ਵੱਲੋਂ ਮੈਨੂੰ ਪੂਰੇ ਮਾਨ ਸਨਮਾਨ ਨਾਲ ਪਾਰਟੀ ਵਿਚ ਸਵਾਗਤ ਕੀਤਾ ਗਿਆ ਹੈ। ਜਿਸ ਲਈ ਮੈਂ ਉਹਨਾਂ ਦਾ ਬਹੁਤ ਹੀ ਧੰਨਵਾਦੀ ਹਾਂ ਹਲਕਾ ਦੱਖਣੀ ਤੋਂ ਉਮੀਦਵਾਰ ਤਲਬੀਰ ਗਿੱਲ ਜੋ ਕਿ ਪਾਰਟੀ ਵਰਕਰਾਂ ਅਤੇ ਆਗੂਆ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਦੇ ਹਨ, ਜਿਸ ਨਾਲ ਅਸੀਂ ਮਿਲ ਜੁਲ ਕੇ ਹਲਕੇ ਦਾ ਵਿਕਾਸ ਅਤੇ ਨਸ਼ਿਆ ਦਾ ਖਾਤਮਾ ਕਰਾਂਗੇ।
ਇਹ ਵੀ ਪੜ੍ਹੋ: ਕਾਂਗਰਸੀ ਆਗੂ ਰਾਣਾ ਗੁਰਜੀਤ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਕੀਤੀ ਅਪੀਲ