ਅੰਮ੍ਰਿਤਸਰ: ਜ਼ਿਲ੍ਹੇ ’ਚ ਲੋਕਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇੱਕ ਅਜਿਹੀ ਵਿਅਕਤੀ ਦੀ ਮਦਦ ਕੀਤੀ ਜਿਸਦੀ ਦੋਵੇਂ ਟੁੱਟ ਚੁੱਕਿਆ ਸੀ ਇਨ੍ਹਾਂ ਦੀ ਗੰਦਗੀ ਦੇ ਢੇਰ ’ਤੇ ਬੈਠੇ ਹੋਣ ਕਾਰਨ ਉਸਦੀ ਹਾਲਤ ਕਾਫੀ ਤਰਸਯੋਗ ਸੀ। ਲੋਕਸਭਾ ਮੈਂਬਰ ਵੱਲੋਂ ਉਸ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਜਿਸ ਦਾ ਉਸਦਾ ਇਲਾਜ ਕੀਤਾ ਗਿਆ।
ਇਸ ਦੌਰਾਨ ਲੋਕਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ 108 ’ਤੇ ਵਾਰ ਵਾਰ ਫੋਨ ਕਰਨ ਦੇ ਬਾਵਜੁਦ ਵੀ ਉਨ੍ਹਾਂ ਕੋਲ ਐਂਬੁਲੈਂਸ ਨਹੀਂ ਪਹੁੰਚ ਸਕੀ ਜਿਸ ਕਾਰਨ ਇਸ ਵਿਅਕਤੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਚ ਭੇਜਿਆ ਗਿਆ। ਜਿੱਥੇ ਉਸਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਇਸ ਵਿਅਕਤੀ ਨੂੰ ਉਸਦਾ ਰਿਸ਼ਤੇਦਾਰ ਆਪਣੇ ਘਰ ਲੈ ਕੇ ਜਾਂਦੇ ਹਨ ਤਾਂ ਠੀਕ ਨਹੀਂ ਤਾਂ ਉਸਨੂੰ ਸ਼ੈਲਟਰ ਹੋਮ ਚ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਸ ਤਰ੍ਹਾਂ ਦਾ ਪਾਇਆ ਜਾਂਦਾ ਹੈ ਤਾਂ ਉਹ ਉਨ੍ਹਾਂ ਦੇ ਮੋਬਾਇਲ ਨੰਬਰ ’ਤੇ ਸੰਪਰਕ ਕਰ ਸਕਦਾ ਹੈ।
ਦੂਜੇ ਪਾਸੇ ਪੀੜਤ ਦਾ ਕਹਿਣਾ ਹੈ ਕਿ ਉਹ ਜਲੰਧਰ ਦਾ ਰਹਿਣ ਵਾਲਾ ਹੈ ਅਤੇ ਉਹ ਕੁਝ ਕੰਮ ਲੱਭਣ ਲਈ ਅੰਮ੍ਰਿਤਸਰ ਪਹੁੰਚਿਆ ਸੀ,ਕੁਝ ਇੱਕ ਵਿਅਕਤੀ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਆਪਣੇ ਘਰ ਲਿਜਾਇਆ ਗਿਆ ਅਤੇ ਕੰਮ ਕਰਵਾਉਣ ਤੋਂ ਬਾਅਦ ਉਸ ਦੀਆਂ ਲੱਤਾਂ ਤੋੜ ਫਿਰ ਦਰਬਾਰ ਸਾਹਿਬ ਦੇ ਨਜ਼ਦੀਕ ਛੱਡ ਕੇ ਉਹ ਰਵਾਨਾ ਹੋ ਗਏ। ਉੱਥੇ ਹੀ ਵਿਅਕਤੀ ਨੇ ਇਹ ਵੀ ਕਿਹਾ ਕਿ ਗੁਰਜੀਤ ਸਿੰਘ ਔਜਲਾ ਨੇ ਉਨ੍ਹਾਂ ਦੀ ਸਾਰ ਲਈ ਜਿਸ ਦਾ ਉਹ ਤਹਿ ਦਿਲੋ ਧੰਨਵਾਦ ਕਰਦੇ ਹਨ।