ETV Bharat / state

ਦਿੱਲੀ ਹਿੰਸਾ ਮਾਮਲਾ:ਗੁਰਜੋਤ ਦੇ ਪਰਿਵਾਰ ਦਾ ਇਲਜ਼ਾਮ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਦਿੱਲੀ ਪੁਲਿਸ

ਗੁਰਜੋਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਉਨ੍ਹਾਂ ਦੇ ਬੇਟੇ ਨੂੰ ਫਸਾਇਆ ਗਿਆ ਹੈ।

'ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਦਿੱਲੀ ਪੁਲਿਸ, ਉਨ੍ਹਾਂ ਦੇ ਪੁੱਤਰ ਦਾ ਕੋਈ ਦੋਸ਼ ਨਹੀਂ'

author img

By

Published : Jun 29, 2021, 5:29 PM IST

ਅੰਮ੍ਰਿਤਸਰ: 26 ਜਨਵਰੀ ਨੂੰ ਦਿੱਲੀ ਹਿੰਸਾ ਮਾਮਲੇ ’ਚ ਨਾਮਜ਼ਦ ਗੁਰਜੋਤ ਸਿੰਘ ਜਿਸ ’ਤੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ ਉਸ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਸੀ। ਮਾਮਲੇ ਸਬੰਧੀ ਗੁਰਜੋਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਉਨ੍ਹਾਂ ਦੇ ਬੇਟੇ ਨੂੰ ਫਸਾਇਆ ਗਿਆ ਹੈ। 26 ਜਨਵਰੀ ਦੀ ਘਟਨਾ ਵਿੱਚ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਕੋਈ ਵੀ ਦੋਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਦਿੱਲੀ ਵਿਖੇ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ ਅਤੇ ਦਿੱਲੀ ਅੰਦੋਲਨ ਦੌਰਾਨ ਉਹ ਲਾਲ ਕਿਲੇ ਦੇ ਨਜ਼ਦੀਕ ਚਲਾ ਗਿਆ ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਉਸ ਦਾ ਨਾਂ ਵੀ ਮੁਕਦਮਾ ਦਰਜ ਕਰ ਦਿੱਤਾ। ਦੱਸ ਦਈਏ ਕਿ ਗੁਰਜੋਤ ਸਿੰਘ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ ਉਸ ਨੂੰ ਰਿਹਾਅ ਕੀਤਾ ਜਾਵੇ।

'ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਦਿੱਲੀ ਪੁਲਿਸ, ਉਨ੍ਹਾਂ ਦੇ ਪੁੱਤਰ ਦਾ ਕੋਈ ਦੋਸ਼ ਨਹੀਂ'

ਇਹ ਵੀ ਪੜੋ: ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗੁਰਜੋਤ ਸਿੰਘ ਨੇ ਕੀਤੇ ਇਹ ਖੁਲਾਸੇ

ਦੂਜੇ ਪਾਸੇ ਪਿੰਡ ਦੇ ਸਰਪੰਚ ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਗੁਰਜੋਤ ਸਿੰਘ ਬਿਲਕੁੱਲ ਬੇਕਸੂਰ ਹੈ ਉਸ ਨੂੰ ਦਿੱਲੀ ਪੁਲਿਸ ਨੇ ਕੇਂਦਰ ਦੇ ਇਸ਼ਾਰੇ ’ਤੇ ਦਿੱਲੀ ਹਿੰਸਾ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰਾ ਪਿੰਡ ਤਲਵੰਡੀ ਸੋਭਾ ਸਿੰਘ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਰ ਨੂੰ ਜੇਲ੍ਹ ਵਿੱਚੋਂ ਬਾਹਰ ਕਢਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

ਇਹ ਵੀ ਪੜੋ: Red Fort Violence Case:ਦੀਪ ਸਿੱਧੂ ਸਮੇਤ 15 ਮੁਲਜ਼ਮਾਂ ਨੂੰ ਸੰਮਨ ਮੁੜ ਜਾਰੀ

ਉਨ੍ਹਾਂ ਕਿਹਾ ਕਿ ਦਿੱਲੀ ਦੀ ਮੋਦੀ ਸਰਕਾਰ ਜਦੋ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ, ਉਸ ਸਮੇਂ ਤੱਕ ਕਿਸਾਨ ਚੁੱਪ ਨਹੀਂ ਬੈਠਣਗੇ। ਦਿੱਲੀ ਦੀ ਮੋਦੀ ਸਰਕਾਰ ਪਹਿਲਾਂ ਤਾਂ ਕਿਸਾਨਾਂ ਅਤੇ ਦਿੱਲੀ ਸਿੰਧੂ ਬਾਰਡਰ ’ਤੇ ਜੁਲਮ ਕਰਦੀ ਰਹੀ ਹੁਣ ਉਨ੍ਹਾਂ ਨੂੰ ਡਰਾਉਣ ਲਈ ਉਨ੍ਹਾਂ ਦੇ ਨੌਜਵਾਨ ਮੁੰਡਿਆਂ ’ਤੇ ਪਰਚੇ ਦਰਜ ਕਰ ਰਹੀ ਹੈ ਜੋ ਕਿ ਕਾਫੀ ਨਿੰਦਣਯੋਗ ਹੈ।

ਇਹ ਵੀ ਪੜੋ: ਚੰਡੀਗੜ੍ਹ: ਗਾਇਕਾਂ 'ਤੇ ਕੀਤੇ ਪਰਚਿਆਂ ਦੀ 'ਬਾਬੂ ਮਾਨ' ਨੇ ਕੀਤੀ ਨਿੰਦਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.