ਅੰਮ੍ਰਿਤਸਰ: ਗੁਰੂ ਨਗਰੀ ਦੇ ਬਾਨੀ ਅਤੇ ਸਿੱਖਾਂ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ((Prakash Purab ) ) ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ 10 ਅਤੇ 11 ਤਰੀਕ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਉਥੇ ਹੀ ਕਰੋੜਾਂ ਰੁਪਏ ਦੀ ਲਾਗਤ (Flowers worth crores of rupees) ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਦੇ ਵਿਚ ਸੁੰਦਰ ਫੁੱਲਾਂ ਦੀ ਸਜਾਵਟ ਵੀ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ ਅਤੇ ਗਿਆਰਾਂ ਤਰੀਕ ਵਾਲੇ ਦਿਨ ਰਾਤ ਨੂੰ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ (Beautiful fireworks) ਵੀ ਹੋਵੇਗੀ ।
ਫੁੱਲਾਂ ਦੀ ਸਜਾਵਟ (Flower decoration) ਕਰਵਾਉਣ ਪਹੁੰਚੇ ਸੇਵਾਦਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਜਾਵਟ 100 ਤੋਂ ਵੱਧ ਕਾਰੀਗਰਾਂ (More than 100 artisans) ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕਰਵਾਈ ਜਾ ਰਹੀ ਹੈ ਅਤੇ ਕਰੋੜਾਂ ਰੁਪਏ ਦੇ ਫੁੱਲ ਲਗਾਏ (Flowers worth crores of rupees) ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਫੁੱਲਾਂ ਦੀ ਸਜਾਵਟ ਕਰਨ ਵਾਸਤੇ ਪੰਜਾਬ ਅਤੇ ਪੰਜਾਬ ਦੇ ਬਾਹਰ ਦੇ ਸੂਬਿਆਂ ਤੋਂ ਵੀ ਕਾਰੀਗਰਾਂ ਨੂੰ ਬੁਲਾਇਆ ਗਿਆ ਹੈ।
ਸੇਵਾਦਾਰਾਂ ਦਾ ਕਹਿਣਾ ਹੈ ਕਿ ਉਹ ਖੁਦ ਨੂੰ ਸੁਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਵੱਲੋਂ ਅੰਮ੍ਰਿਤਸਰ ਦੀ ਸਿਰਜਣਾ ਕੀਤੀ ਗਈ ਸੀ ਅਤੇ ਅੰਮ੍ਰਿਤਸਰ ਦੇ ਨੇੜੇ ਤੇੜੇ ਬਹੁਤ ਸਾਰੇ ਕੰਮ ਵੀ ਸ਼ੁਰੂ ਕਰਵਾਏ ਗਏ ਸਨ ਅਤੇ ਉਨ੍ਹਾਂ ਵੱਲੋਂ ਹੀ ਪ੍ਰੇਰਨਾ ਮਿਲੀ ਹੈ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਵਧੀਆ ਢੰਗ ਨਾਲ ਮਨਾਉਣਾ ਚਾਹੀਦਾ ਹੈ।
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰੀਬ ਦੱਸ ਲੱਖ ਤੋਂ ਵੱਧ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਉਨ੍ਹਾਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਮੁੰਬਈ ਦੀ ਸੰਗਤ ਵੱਲੋਂ ਵੀ ਇਕ ਵਿਸ਼ਾਲ ਪ੍ਰੋਗਰਾਮ ਕੀਤਾ ਗਿਆ ਹੈ ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਦੇ ਨਾਲ ਸੁੰਦਰ ਫੁੱਲਾਂ ਦੀ ਸਜਾਵਟ ਕਰਵਾਈ ਜਾ ਰਹੀ ਹੈ ਅਤੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੀ ਵੀ ਇਸ ਤਰ੍ਹਾਂ ਦਾ ਨਜ਼ਾਰਾ ਨਹੀਂ ਦੇਖਿਆ।
ਇਹ ਵੀ ਪੜ੍ਹੋ: ਏਐਸਆਈ ਨੇ ਜ਼ਮੀਨ ਪਿੱਛੇ ਕੀਤਾ ਭਰਾ ਦਾ ਕਤਲ, ਫਰਾਰ ਮੁਲਜ਼ਮ ਦੀ ਭਾਲ