ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਅਤੇ ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਿੱਖ ਬੁੱਧੀਜੀਵੀ ਭਾਈ ਬਲਵਿੰਦਰ ਸਿੰਘ ਜੌੜਾ ਸਿੰਘਾ ਨੇ ਸਿੱਖ ਸੰਗਤਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਦੀ ਦੇ ਸਿਧਾਂਤਾਂ ਮੁਤਾਬਕ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੂੰ ਗੁਰਿਆਈ ਦਾ ਤਿਲਕ ਬਾਬਾ ਬੁੱਢਾ ਸਾਹਿਬ ਜੀ ਨੇ ਲਗਾਇਆ।
ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਪਹਿਲੇ ਸੂਰਬੀਰ ਯੋਧੇ ਸਨ, ਜਿਨ੍ਹਾਂ ਨੇ ਭਾਰਤ ਵਿੱਚ ਮੁਗ਼ਲ ਹਕੂਮਤ ਦੇ ਨਾਲ ਜੰਗ ਕੀਤੀ ਅਤੇ ਆਪਣੀ ਬਾਦਸ਼ਾਹੀ ਕਾਇਮ ਕਰਦੇ ਹੋਏ ਮੀਰੀ ਤੇ ਪੀਰੀ ਦੀਆਂ ਤਲਵਾਰਾਂ ਵੀ ਪਹਿਨੀਆਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਥਾਪਨਾ ਵੀ ਛੇਵੇਂ ਪਾਤਸ਼ਾਹ ਨੇ ਕੀਤੀ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਮੀਰੀ ਤੇ ਪੀਰੀ ਦੇ ਦੋ ਨਿਸ਼ਾਨ ਸਾਹਿਬ ਵੀ ਸੁਸ਼ੋਭਿਤ ਹਨ।