ETV Bharat / state

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ - ਦੁਖਭੰਜਨੀ ਬੇਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ (Guru Arjan Dev) ਜੀ ਦਾ ਗੁਰਤਾਗੱਦੀ ਦਿਵਸ (Gurtagaddi Day) ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

author img

By

Published : Sep 8, 2021, 1:24 PM IST

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂ ਬਾਣੀ ਸਰਬਨ ਕੀਤੀ। ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਬਹੁਤ ਕੀਮਤੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਸਾਹਿਬ ਦਾ ਜਨਮ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਤੀਜੇ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ।

ਉਹ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ। 1574 ਵਿੱਚ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਗੁਰੂ ਰਾਮ ਦਾਸ ਜੀ ਨੂੰ ਸਿੱਖਾਂ ਦੇ ਚੌਥੇ ਗੁਰੂ ਥਾਪਿਆ ਗਿਆ ਸੀ। ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰੂ ਰਾਮ ਦਾਸ ਜੀ ਆਪਣੇ ਪੁੱਤਰਾਂ ਸਮੇਤ ਗੁਰੂ ਕਾ ਚੱਕ (ਅੰਮ੍ਰਿਤਸਰ) ਵਿਖੇ ਆ ਗਏ। ਉੱਥੇ ਜਾ ਕੇ ਉਨ੍ਹਾਂ ਨੇ ਗੁਰੂ ਅਮਰਦਾਸ ਜੀ ਦੇ ਸਮੇਂ ਸ਼ੁਰੂ ਕੀਤੀ ਗਈ ਸੰਤੋਖਸਰ ਦੀ ਸੇਵਾ ਆਰੰਭ ਕੀਤੀ।

ਉਸ ਤੋਂ ਬਾਅਦ ਸੰਨ 1577 ਵਿੱਚ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੀ ਥਾਂ ਸਰੋਵਰ ਦੀ ਖੁਦਾਈ ਆਰੰਭ ਕੀਤੀ। ਅਤੇ ਅੰਮ੍ਰਿਤਸਰ ਨਗਰ ਦੀ ਸਥਾਪਨਾ ਕੀਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ

ਇੱਥੇ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਜੀ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕਰਵਾਈ ਸੀ। ਗੁਰੂ ਸਾਹਿਬ ਨੇ ਪਹਿਲੇ ਚਾਰ ਗੁਰੂਆਂ ਦੀ ਬਾਣੀ ਨੂੰ ਇੱਕਠੀ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤਾ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਹਮੇਸ਼ਾ ਹੀ ਸੱਚ ਦੀ ਲੜਾਈ ਲੜੀ ਹੈ। ਜਿਸ ਕਰਕੇ ਉਨ੍ਹਾਂ ਨੂੰ ਉਸ ਸਮੇਂ ਦੀਆਂ ਸਰਕਾਰਾਂ ਵੱਲੋਂ ਕਾਫ਼ੀ ਤੰਗ ਪ੍ਰੇਸ਼ਾਨ ਕੀਤਾ ਜਾਦਾ ਸੀ। ਹਾਲਾਂਕਿ ਉਨ੍ਹਾਂ ਨੇ ਕਦੇ ਵੀ ਸਰਕਾਰਾਂ ਦੀ ਈਨ ਨਹੀਂ ਮੰਨੀ। ਜਿਸ ਕਰਕੇ ਉਨ੍ਹਾਂ ਨੂੰ ਸ਼ਹਾਦਤ ਵੀ ਦੇਣੀ ਪਈ।

ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਸ਼ਰਧਾਲੂਆਂ ਨੇ ਕਿਹਾ, ਉਨ੍ਹਾਂ ਲਈ ਅੱਜ ਬਹੁਤ ਖੁਸ਼ੀ ਦਾ ਦਿਨ ਹੈ। ਤੇ ਅੱਜ ਉਹ ਇੱਥੇ ਪਹੁੰਚ ਕੇ ਅੰਦਰੂਨੀ ਸ਼ਾਂਤੀ ਦਾ ਆਨੰਦ ਮਾਣ ਰਹੇ ਹਨ।

ਇਹ ਵੀ ਪੜ੍ਹੋ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.