ETV Bharat / state

ਗੁਰੂ ਨਾਨਕ ਗੁਰਪੁਰਬ 2021:ਪਾਕਿ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ - ਪਾਕਿ ਵੀਜ਼ਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (PARKASH PURAB) ਨੂੰ ਲੈ ਕੇ ਸ਼ਰਧਾਲੂਆਂ ਦੇ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਐਸਜੀਪੀਸੀ ਦੇ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ ਹਨ।

ਗੁਰੂ ਨਾਨਕ ਗੁਰਪੁਰਬ 2021:ਪਾਕਿ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ

author img

By

Published : Nov 16, 2021, 3:19 PM IST

ਅੰਮ੍ਰਿਤਸਰ: ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ (PARKASH PURAB) ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਭਲਕੇ ਰਵਾਨਾ ਹੋਵੇਗਾ। ਅਟਾਰੀ ਵਾਹਗਾ ਸਰਹੱਦ (Attari Wagah border) ਦੇ ਰਸਤੇ ਇਹ ਜੱਥਾ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਇਸਦੇ ਚੱਲਦੇ ਹੀ ਸ਼ੋਮਣੀ ਕਮੇਟੀ ਦੇ ਵੱਲੋਂ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਜਾ ਰਹੇ ਹਨ। ਪਾਸਪੋਰਟ ਹਾਸਿਲ ਕਰਨ ਵਾਲੀ ਸੰਗਤ ਦੇ ਵੱਲੋਂ ਖੁਸ਼ੀ ਦਾ ਇਜਹਾਰ ਕੀਤਾ ਗਿਆ।26 ਨਵੰਬਰ ਨੂੰ ਇਹ ਜੱਥਾ ਵਾਪਸ ਭਾਰਤ ਪੁੱਜੇਗਾ।

ਗੁਰੂ ਨਾਨਕ ਗੁਰਪੁਰਬ 2021:ਪਾਕਿ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ’ਚ ਖੁਸ਼ੀ ਦੀ ਲਹਿਰ

ਭਲਕੇ ਜਾਣ ਨੂੰ ਲੈ ਕੇ ਮੌਕੇ ਸ਼੍ਰੋਮਣੀ ਕਮੇਟੀ (Shiromani Committee) ਦਫਤਰ ਵਿੱਚ ਸ਼ਰਧਾਲੂਆਂ ਦਾ ਕਾਫੀ ਭੀੜ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਸ਼ਰਧਾਲੂ ਆਪਣੇ ਪਾਸਪੋਰਟ ਲੈਣ ਲਈ ਇਥੇ ਪੁੱਜੇ ਹੋਏ ਹਨ। ਪਾਸਪੋਰਟ ਪ੍ਰਾਪਤ ਕਰ ਸ਼ਰਧਾਲੂ ਕਾਫੀ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਅਸੀਂ ਬੜੇ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਗੁਰੂ ਧਾਮਾਂ (GuruDham) ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਦਿਹਾੜੇ ((PARKASH PURAB) ) ’ਤੇ ਗੁਰਧਾਮਾਂ ਦੇ ਦਰਸ਼ਨ ਕਰ ਸਕਾਂਗੇ। ਨਾਲ ਹੀ ਉਨ੍ਹਾਂ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਦੋਵੇਂ ਸਰਕਾਰਾਂ ਆਪਸੀ ਭਾਈਚਾਰਾ ਬਣਾ ਕੇ ਰੱਖਣ ਤਾਂ ਕਿ ਲੋਕਾਂ ’ਚ ਵੀ ਆਪਸੀ ਭਾਈਚਾਰਾ ਬਣਿਆ ਰਹੇ। ਉੱਥੇ ਹੀ ਕਈ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਲੋਕ ਭਾਰਤੀ ਲੋਕਾਂ ਨੂੰ ਬੜੇ ਪਿਆਰ ਤੇ ਉਤਸ਼ਾਹ ਨਾਲ ਮਿਲਦੇ ਹਨ ਤੇ ਉਨ੍ਹਾਂ ਦਾ ਇੱਜ਼ਤ ਮਾਣ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉੱਥੋਂ ਦੇ ਲੋਕਾਂ ਦੇ ਵਿਚ ਵੀ ਕੋਈ ਵੈਰ ਵਿਰੋਧ ਨਹੀਂ ਹੈ।

ਇਸ ਮੌਕੇ ਕਈ ਸ਼ਰਧਾਲੂਆਂ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਲੋਕ ਮਿਲਜੁਲ ਕੇ ਰਹਿਣਾ ਚਾਹੁੰਦੇ ਹਨ ਅਤੇ ਇਹ ਸਰਹੱਦਾਂ ਖ਼ਤਮ ਹੋਣੀਆਂ ਚਾਹੀਦੀਆਂ ਹਨ। ਇਸ ਮੌਕੇ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਬਲਵਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ 855 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ ਤੇ ਪੂਰੇ ਭਾਰਤ ਵਿੱਚੋਂ 2800 ਦੇ ਕਰੀਬ ਵੀਜ਼ੇ ਲੱਗੇ ਹਨ। ਉਨ੍ਹਾਂ ਕਿਹਾ ਪਾਕਿਸਤਾਨ ਜਾਣ ਦੇ ਲਈ ਕੋਰੋਨਾ ਟੈਸਟ (Corona test) ਜ਼ਰੂਰੀ ਹੈ ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੋ ਦਿਨ ਦਾ ਕੋਰੋਨਾ ਕੈਂਪ ਵੀ ਲਗਾਇਆ ਗਿਆ ਹੈ ਤਾਂ ਕਿ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਾਏ ਜਾ ਸਕਣ।

ਇਹ ਵੀ ਪੜ੍ਹੋ: ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਜੀ ਦਾ ਇਤਿਹਾਸ

ETV Bharat Logo

Copyright © 2025 Ushodaya Enterprises Pvt. Ltd., All Rights Reserved.